ਬੀਤੀ ਦੇਰ ਰਾਤ ਸਾਊਥਲੈਂਡ ਦੇ ਡਿਪਟਨ ਵਿਨਟਨ ਹਾਈਵੇਅ ‘ਤੇ ਟੈਂਕਰ ਅਤੇ ਕਾਰ ਦੀ ਟੱਕਰ ‘ਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹਾਦਸੇ ਦੀ ਸੂਚਨਾ ਪੁਲਿਸ ਨੂੰ ਰਾਤ 11.42 ਵਜੇ ਦਿੱਤੀ ਗਈ ਸੀ। ਇਸ ਦੌਰਾਨ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਜਦਕਿ ਦੋ ਹੋਰਾਂ ਨੂੰ ਦਰਮਿਆਨੀ ਅਤੇ ਗੰਭੀਰ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ ਸੀ। ਸੀਰੀਅਸ ਕਰੈਸ਼ ਯੂਨਿਟ ਹਾਦਸੇ ਦੀ ਜਾਂਚ ਕਰ ਰਹੀ ਹੈ।
