ਨਿਊਜ਼ੀਲੈਂਡ ‘ਚ ਕੋਰੋਨਾ ਦੀ ਰਫਤਾਰ ‘ਤੇ ਲੱਗੀ ਲਗਾਮ ! ਬੁੱਧਵਾਰ ਨੂੰ ਸਾਹਮਣੇ ਆਏ 14 ਕਮਿਊਨਿਟੀ ਕੇਸ

14 new covid 19 cases

ਨਿਊਜ਼ੀਲੈਂਡ ‘ਚ ਕੋਰੋਨਾ ਦੀ ਰਫਤਾਰ ‘ਤੇ ਹੁਣ ਲਗਾਮ ਲੱਗਦੀ ਨਜ਼ਰ ਆ ਰਹੀ ਹੈ। ਬੁੱਧਵਾਰ ਨੂੰ ਸਿਹਤ ਮੰਤਰਾਲੇ ਵੱਲੋ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਅੱਜ ਕਮਿਊਨਿਟੀ ਵਿੱਚ ਕੋਵਿਡ -19 ਦੇ 14 ਨਵੇਂ ਕੇਸ ਦਰਜ ਕੀਤੇ ਗਏ ਹਨ। ਇਹ ਸਾਰੇ ਮਾਮਲੇ ਆਕਲੈਂਡ ਵਿੱਚ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਪ੍ਰਕੋਪ ਵਿੱਚ ਕੁੱਲ ਮਾਮਲਿਆਂ ਦੀ ਗਿਣਤੀ 983 ਹੋ ਗਈ ਹੈ। ਕੁੱਲ 456 ਲੋਕ ਵਾਇਰਸ ਤੋਂ ਠੀਕ ਹੋਏ ਹਨ।

ਇਨ੍ਹਾਂ ਵਿੱਚੋਂ 441 ਆਕਲੈਂਡ ਵਿੱਚ ਅਤੇ 15 ਵੈਲਿੰਗਟਨ ਵਿੱਚ ਹਨ। ਜਦਕਿ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਨਿਊਜ਼ੀਲੈਂਡ ਦੇ ਕੁੱਲ ਪੁਸ਼ਟੀ ਕੀਤੇ ਕੇਸ 3,981 ਹੋ ਗਏ ਹਨ।

Leave a Reply

Your email address will not be published. Required fields are marked *