ਮੰਦਭਾਗੀ ਖਬਰ : ਸੁਨਹਿਰੇ ਭਵਿੱਖ ਦਾ ਸੁਪਨਾ ਲੈ ਸਟੱਡੀ ਵੀਜ਼ੇ ‘ਤੇ ਨਿਊਜ਼ੀਲੈਂਡ ਆਏ ਪੰਜਾਬੀ ਨੌਜਵਾਨ ਦੀ ਇੰਝ ਹੋਈ ਮੌਤ

24 year old punjabi youth dies

ਰੋਜ਼ੀ ਰੋਟੀ ਖਾਤਿਰ ਬਹੁਤ ਸਾਰੇ ਪੰਜਾਬੀ ਵਿਦੇਸ਼ਾਂ ਵਿੱਚ ਕਮਾਈ ਕਰਨ ਲਈ ਜਾਂਦੇ ਹਨ। ਪਰ ਹੁਣ ਬਹੁਤ ਸਾਰੇ ਵਿਦਿਆਰਥੀ ਵੀ ਪੜ੍ਹਾਈ ਦੇ ਨਾਲ ਨਾਲ ਵਿਦੇਸ਼ਾਂ ‘ਚ ਜਾ ਕੇ ਕੰਮ ਕਰਦੇ ਹਨ। ਬਹੁਤ ਸਾਰੇ ਪੰਜਾਬੀਆਂ ਨੇ ਆਪਣੀ ਹਿੰਮਤ ਤੇ ਦਲੇਰੀ ਸਦਕਾ ਵਿਦੇਸ਼ਾਂ ਦੇ ਵਿੱਚ ਇੱਕ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਪਰ ਜਦੋਂ ਵਿਦੇਸ਼ਾਂ ਵਿੱਚ ਗਏ ਪੰਜਾਬੀਆਂ ਨਾਲ ਕੋਈ ਮੰਦਭਾਗੀ ਘਟਨਾ ਵਾਪਰ ਜਾਂਦੀ ਹੈ ਤਾਂ ਸਭ ਦੇ ਮਨ ਦੁਖੀ ਹੋ ਜਾਂਦੇ ਹਨ। ਹੁਣ ਅਜਿਹੀ ਹੀ ਦੁਖਦਾਈ ਖ਼ਬਰ ਨਿਊਜ਼ੀਲੈਂਡ ਦੇ ਪਾਪਾਟੋਏਟੋਏ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਪੰਜਾਬੀ ਨੌਜਵਾਨ ਰੋਬੀਨਪ੍ਰੀਤ ਸਿੰਘ ਬੀਤੀ ਰਾਤ ਕੰਮ ਤੋਂ ਵਾਪਿਸ ਆ ਕੇ ਆਪਣੇ ਕਮਰੇ ਵਿੱਚ ਸੌਣ ਗਿਆ ਸੀ ਤੇ ਬਿਲਕੁਲ ਤੰਦਰੁਸਤ ਸੀ, ਪਰ ਸਵੇਰੇ ਉਸ ਦੇ ਘਰ ਦੇ ਮਾਲਕ ਨੇ ਪੁਲਿਸ ਨੂੰ ਉਸਦੀ ਮੌਤ ਦੀ ਜਾਣਕਾਰੀ ਦਿੱਤੀ। ਪੰਜਾਬ ਦੇ ਤਰਨਤਾਰਨ ਜਿਲ੍ਹੇ ਨਾਲ ਸਬੰਧਿਤ 24 ਸਾਲਾਂ ਨੌਜਵਾਨ 2017 ‘ਚ ਵਿਦਿਆਰਥੀ ਵੀਜੇ ‘ਤੇ ਭਾਰਤ ਤੋਂ ਨਿਊਜ਼ੀਲੈਂਡ ਆਇਆ ਸੀ ਤੇ ਇਸ ਵੇੇਲੇ ਵਰਕ ਪਰਮਿਟ ‘ਤੇ ਰਹਿ ਰਿਹਾ ਸੀ।

Leave a Reply

Your email address will not be published. Required fields are marked *