Covid 19 : ਮੰਗਲਵਾਰ ਨੂੰ ਨਿਊਜ਼ੀਲੈਂਡ ‘ਚ ਕੋਰੋਨਾ ਦੇ 43 ਨਵੇਂ ਮਾਮਲਿਆਂ ਮਾਮਲਿਆਂ ਦੀ ਹੋਈ ਪੁਸ਼ਟੀ

43 new covid 19 community cases

aਨਿਊਜ਼ੀਲੈਂਡ ‘ਚ ਲਗਾਤਾਰ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਸਿਹਤ ਮੰਤਰਾਲੇ ਵੱਲੋ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਮੰਗਲਵਾਰ ਨੂੰ ਕਮਿਊਨਿਟੀ ਵਿੱਚ 43 ਨਵੇਂ ਕੋਵਿਡ -19 ਕੇਸ ਸਾਹਮਣੇ ਆਏ ਹਨ, ਆਕਲੈਂਡ ਵਿੱਚ 40 ਅਤੇ ਵਾਇਕਾਟੋ ਵਿੱਚ ਤਿੰਨ ਮਾਮਲੇ ਦਰਜ ਕੀਤੇ ਗਏ ਹਨ, ਸਿਹਤ ਦੇ ਡਾਇਰੈਕਟਰ ਜਨਰਲ ਡਾ: ਐਸ਼ਲੇ ਬਲੂਮਫੀਲਡ ਨੇ ਇੰਨ੍ਹਾਂ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਇਸ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਕੁੱਲ ਗਿਣਤੀ ਹੁਣ 1664 ਹੋ ਗਈ ਹੈ।

ਹਸਪਤਾਲ ਵਿੱਚ ਹੁਣ ਕੋਵਿਡ -19 ਦੇ 34 ਮਰੀਜ਼ ਹਨ, ਜਿਨ੍ਹਾਂ ਵਿੱਚ ਪੰਜ ਇੰਟੈਂਸਿਵ ਕੇਅਰ ਜਾਂ ਉੱਚ ਨਿਰਭਰਤਾ ਯੂਨਿਟ ਦੇ ਅਧੀਨ ਹਨ। ਇੰਨ੍ਹਾਂ ਵਿੱਚੋਂ 17 ਮਰੀਜ਼ ਮਿਡਲਮੋਰ ਹਸਪਤਾਲ ਵਿੱਚ, ਨੌ ਆਕਲੈਂਡ ਸਿਟੀ ਹਸਪਤਾਲ ਵਿੱਚ, ਛੇ ਨੌਰਥ ਸ਼ੋਰ ਹਸਪਤਾਲ ਵਿੱਚ, ਅਤੇ ਇੱਕ -ਇੱਕ ਵਾਇਕਾਟੋ ਹਸਪਤਾਲ ਅਤੇ ਪਾਲਮਰਸਟਨ ਨੌਰਥ ਹਸਪਤਾਲ ਵਿੱਚ ਹਨ। ਉੱਥੇ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ ਨਿਊਜ਼ੀਲੈਂਡ ਵਿੱਚ ਕੋਰੋਨਾ ਦੇ ਕੁੱਲ 4345 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।

Leave a Reply

Your email address will not be published. Required fields are marked *