ਨਿਊਜ਼ੀਲੈਂਡ ‘ਚ ਫਿਰ ਵਧਿਆ ਕੋਰੋਨਾ ਦਾ ਕਹਿਰ ! ਬੁੱਧਵਾਰ ਨੂੰ ਸਾਹਮਣੇ ਆਏ 55 ਨਵੇਂ ਕੋਵਿਡ -19 ਕਮਿਊਨਿਟੀ ਕੇਸ

55 new covid 19 community cases

ਨਿਊਜ਼ੀਲੈਂਡ ‘ਚ ਇੱਕ ਵਾਰ ਫਿਰ ਕੋਰੋਨਾ ਦਾ ਕਹਿਰ ਵੱਧਦਾ ਹੋਇਆ ਨਜ਼ਰ ਆ ਰਿਹਾ ਹੈ। ਪਿਛਲੇ ਕੁੱਝ ਦਿਨਾਂ ਤੋਂ ਵੱਡੀ ਗਿਣਤੀ ‘ਚ ਮਾਮਲੇ ਸਾਹਮਣੇ ਆ ਰਹੇ ਹਨ। ਸਿਹਤ ਮੰਤਰਾਲੇ ਵੱਲੋ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਬੁੱਧਵਾਰ ਨੂੰ ਕਮਿਊਨਿਟੀ ਵਿੱਚ 55 ਨਵੇਂ ਕੋਵਿਡ -19 ਕੇਸ ਦਰਜ ਕੀਤੇ ਗਏ ਹਨ। ਆਕਲੈਂਡ ਵਿੱਚ 53 ਅਤੇ ਵਾਇਕਾਟੋ ਵਿੱਚ ਦੋ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਦੇ ਡਾਇਰੈਕਟਰ ਜਨਰਲ ਡਾ ਐਸ਼ਲੇ ਬਲੂਮਫੀਲਡ ਨੇ ਇੰਨ੍ਹਾਂ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ।

ਇਸ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਕੁੱਲ ਗਿਣਤੀ ਹੁਣ 1719 ਹੈ ਜਿਨ੍ਹਾਂ ਵਿੱਚੋਂ 1190 ਠੀਕ ਹੋ ਗਏ ਹਨ। ਉੱਥੇ ਹੀ ਹਸਪਤਾਲਾਂ ਵਿੱਚ ਇਸ ਵੇਲੇ 32 ਮਰੀਜ਼ ਹਨ, ਮਿਡਲਮੋਰ ਹਸਪਤਾਲ ਵਿੱਚ 16, ਆਕਲੈਂਡ ਹਸਪਤਾਲ ਵਿੱਚ 11 ਅਤੇ ਨੌਰਥ ਸ਼ੋਰ ਹਸਪਤਾਲ ਵਿੱਚ ਤਿੰਨ। ਦੂਜੇ ਦੋ ਮਾਮਲੇ ਵਾਇਕਾਟੋ ਹਸਪਤਾਲ ਅਤੇ ਪਾਲਮਰਸਟਨ ਨੌਰਥ ਹਸਪਤਾਲ ਵਿੱਚ ਹਨ। ਉਨ੍ਹਾਂ ਵਿੱਚੋਂ ਛੇ ਕੇਸ ਆਈਸੀਯੂ ਜਾਂ ਐਚਡੀਯੂ ਵਿੱਚ ਹਨ।

Leave a Reply

Your email address will not be published. Required fields are marked *