[gtranslate]

ਅੱਜ ਭਾਰਤ ਮਨਾਂ ਰਿਹਾ ਹੈ 75ਵਾਂ ਅਜ਼ਾਦੀ ਦਿਹਾੜਾ,ਜਾਣੋ ਇਸ ਦਿਹਾੜੇ ਦਾ ਇਤਿਹਾਸ ਤੇ ਮਹੱਤਤਾ

75th independence day of india

ਭਾਰਤ ਵਿੱਚ ਅੱਜ ਯਾਨੀ ਕਿ 15 ਅਗਸਤ ਨੂੰ 75 ਵਾਂ ਸੁਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ। ਦਰਅਸਲ 15 ਅਗਸਤ, 1947 ਨੂੰ ਭਾਰਤ ਨੂੰ ਲੱਗਭਗ 200 ਸਾਲਾਂ ਦੇ ਬ੍ਰਿਟਿਸ਼ ਰਾਜ ਦਾ ਅੰਤ ਕਰਦਿਆਂ ਆਜ਼ਾਦੀ ਮਿਲੀ ਸੀ। ਬ੍ਰਿਟਿਸ਼ ਸ਼ਾਸਨ ਤੋਂ ਆਪਣੀ ਆਜ਼ਾਦੀ ਦੇ ਚਿੰਨ੍ਹ ਵਜੋਂ ਭਾਰਤ ਇਹ ਅਜ਼ਾਦੀ ਦਿਹਾੜਾ ਮਨਾ ਰਿਹਾ ਹੈ। ਭਾਰਤੀ ਸੁਤੰਤਰਤਾ ਅੰਦੋਲਨ ਪਹਿਲੇ ਵਿਸ਼ਵ ਯੁੱਧ ਦੇ ਦੌਰਾਨ ਸ਼ੁਰੂ ਹੋਇਆ ਸੀ ਅਤੇ ਮੋਹਨਦਾਸ ਕਰਮਚੰਦ ਗਾਂਧੀ ਨੇ ਇਸ ਦੀ ਅਗਵਾਈ ਕੀਤੀ ਸੀ। ਭਾਰਤੀ ਸੁਤੰਤਰਤਾ ਬਿੱਲ 4 ਜੁਲਾਈ, 1947 ਨੂੰ ਬ੍ਰਿਟਿਸ਼ ਹਾ ਹਾਊਸ ਆਫ਼ ਕਾਮਨਜ਼ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਇੱਕ ਪੰਦਰਵਾੜੇ ਦੇ ਅੰਦਰ ਪਾਸ ਹੋ ਗਿਆ ਸੀ। ਇਸ ਨੇ 15 ਅਗਸਤ, 1947 ਨੂੰ ਭਾਰਤ ਵਿੱਚ ਬ੍ਰਿਟਿਸ਼ ਸ਼ਾਸਨ ਦੇ ਅੰਤ ਦੀ ਵਿਵਸਥਾ ਕੀਤੀ ਸੀ। ਉਸ ਤੋਂ ਬਾਅਦ, ਭਾਰਤ ਅਤੇ ਪਾਕਿਸਤਾਨ ਦੇ ਵੰਡ ਨਾਲ ਇੱਕ ਆਜ਼ਾਦ ਦੇਸ਼ ਬਣ ਗਿਆ।

ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਕੁੱਝ ਮਹਾਨ ਆਜ਼ਾਦੀ ਘੁਲਾਟੀਆਂ ਵਿੱਚ ਮਹਾਤਮਾ ਗਾਂਧੀ, ਸਰਦਾਰ ਵੱਲਭਭਾਈ ਪਟੇਲ, ਭਗਤ ਸਿੰਘ, ਚੰਦਰ ਸ਼ੇਖਰ ਆਜ਼ਾਦ, ਸੁਭਾਸ਼ ਚੰਦਰ ਬੋਸ ਅਤੇ ਹੋਰ ਬਹੁਤ ਸਾਰੇ ਆਜ਼ਾਦੀ ਘੁਲਾਟੀਏ ਸ਼ਾਮਿਲ ਹਨ। ਭਾਰਤ ਦਾ ਸੁਤੰਤਰਤਾ ਦਿਵਸ ਮਹੱਤਵਪੂਰਨ ਹੈ ਕਿਉਂਕਿ ਇਹ ਉਨ੍ਹਾਂ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ ਜੋ ਬਹੁਤ ਸਾਰੇ ਆਜ਼ਾਦੀ ਘੁਲਾਟੀਆਂ ਨੇ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦੀ ਪ੍ਰਾਪਤ ਕਰਨ ਲਈ ਦਿੱਤੀਆਂ ਸਨ। 15 ਅਗਸਤ ਨੂੰ ਪੂਰੇ ਭਾਰਤ ਵਿੱਚ ਆਜ਼ਾਦੀ ਦਿਹਾੜਾ ਤਿਰੰਗਾ ਲਹਿਰਾਉਣ, ਪਰੇਡਾਂ ਅਤੇ ਸੱਭਿਆਚਾਰਕ ਸਮਾਗਮਾਂ ਦੇ ਨਾਲ ਮਨਾਇਆ ਜਾਂਦਾ ਹੈ। ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ 15 ਅਗਸਤ, 1947 ਨੂੰ ਦਿੱਲੀ ਦੇ ਲਾਲ ਕਿਲ੍ਹੇ ਦੇ ਲਾਹੌਰੀ ਗੇਟ ਦੇ ਉੱਪਰ ਭਾਰਤੀ ਰਾਸ਼ਟਰੀ ਝੰਡਾ ਲਹਿਰਾਇਆ ਸੀ। ਉਸ ਤੋਂ ਬਾਅਦ ਹੁਣ ਹਰ ਸਾਲ ਭਾਰਤ ਦੇ ਮੌਜੂਦਾ ਪ੍ਰਧਾਨ ਮੰਤਰੀ ਵੱਲੋ ਦਿੱਲੀ ਦੇ ਲਾਲ ਕਿਲ੍ਹੇ ਵਿਖੇ ਝੰਡਾ ਲਹਿਰਾਇਆ ਜਾਂਦਾ ਹੈ। ਅੱਜ ਇਹ ਰਸਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋ ਨਿਭਾਈ ਗਈ ਹੈ।

Likes:
0 0
Views:
297
Article Categories:
India News

Leave a Reply

Your email address will not be published. Required fields are marked *