ਸ਼ੁੱਕਰਵਾਰ ਨੂੰ ਨਿਊਜ਼ੀਲੈਂਡ ਵਿੱਚ ਕੋਵਿਡ-19 ਦੇ 7800 ਨਵੇਂ ਮਾਮਲੇ ਸਾਹਮਣੇ ਆਏ ਹਨ, ਸਿਹਤ ਮੰਤਰਾਲੇ ਨੇ ਇੰਨ੍ਹਾਂ ਅੰਕੜਿਆਂ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ 17 ਮੌਤਾਂ ਦੀ ਪੁਸ਼ਟੀ ਵੀ ਹੋਈ ਹੈ। ਹਸਪਤਾਲ ਵਿੱਚ 401 ਲੋਕ ਹਨ, ਜਿਨ੍ਹਾਂ ਵਿੱਚੋਂ 14 ਇੱਕ ਆਈਸੀਯੂ ਯੂਨਿਟ ਅਧੀਨ ਹਨ। ਨਵੇਂ ਅੰਕੜਿਆਂ ਮਗਰੋਂ ਨਿਊਜ਼ੀਲੈਂਡ ‘ਚ ਕੋਵਿਡ -19 ਕਾਰਨ ਹੋਈਆਂ ਮੌਤਾਂ ਦੀ ਕੁੱਲ ਸੰਖਿਆ 1039 ਹੋ ਗਈ ਹੈ। ਹਾਲ ਹੀ ਵਿੱਚ ਵਿਦੇਸ਼ ਤੋਂ ਪਰਤੇ ਲੋਕਾਂ ਵਿੱਚ ਵੀ 99 ਮਾਮਲੇ ਸਾਹਮਣੇ ਆਏ ਹਨ।

