ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਹੈ ਕਿ ਨਿਊਜ਼ੀਲੈਂਡ ਵਿੱਚ ਪਿਛਲੇ ਦੋ ਦਿਨਾਂ ਵਿੱਚ 8638 ਨਵੇਂ ਕਮਿਊਨਿਟੀ ਕੋਵਿਡ -19 ਮਾਮਲੇ ਸਾਹਮਣੇ ਆਏ ਹਨ। ਇਹ ਗਿਣਤੀ ਦੋ ਦਿਨਾਂ ਵਿੱਚ ਦਰਜ ਕੀਤੀ ਗਈ ਹੈ ਕਿਉਂਕਿ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਸੀ। ਵਾਇਰਸ ਕਾਰਨ ਹਸਪਤਾਲ ਵਿੱਚ 316 ਲੋਕ ਹਨ। ਚਾਰ ਲੋਕ ਇੰਟੈਂਸਿਵ ਕੇਅਰ ਜਾਂ ਉੱਚ ਨਿਰਭਰਤਾ ਯੂਨਿਟ ਅਧੀਨ ਅਧੀਨ ਹਨ। ਮੰਤਰਾਲੇ ਨੇ ਕੋਵਿਡ -19 ਕਾਰਨ 24 ਲੋਕਾਂ ਦੀ ਮੌਤ ਦਾ ਵੀ ਐਲਾਨ ਕੀਤਾ ਹੈ। ਉੱਥੇ ਹੀ ਨਿਊਜ਼ੀਲੈਂਡ ‘ਚ ਕੋਰੋਨਾ ਕਾਰਨ ਹੋਈਆਂ ਕੁੱਲ ਮੌਤਾਂ ਦੀ ਸੰਖਿਆ 1455 ਹੋ ਗਈ ਹੈ। ਪਿਛਲੇ ਦੋ ਦਿਨਾਂ ਵਿੱਚ 211 imported cases ਵੀ ਸਾਹਮਣੇ ਆਏ ਹਨ।

