ਨਿਊਜ਼ੀਲੈਂਡ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਘੋਸ਼ਣਾ ਕੀਤੀ ਹੈ ਕਿ ਕਮਿਊਨਿਟੀ ਵਿੱਚ ਕੋਵਿਡ -19 ਦੇ 9091 ਨਵੇਂ ਕੇਸ ਸਾਹਮਣੇ ਆਏ ਹਨ। ਇਹ ਅੰਕੜੇ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ ਹਨ। ਉੱਥੇ ਹੀ ਕੋਵਿਡ ਕਾਰਨ 5 ਹੋਰ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ, ਜਿਸ ਨਾਲ ਨਿਊਜ਼ੀਲੈਂਡ ਵਿੱਚ ਕੋਵਿਡ ਕਾਰਨ ਜਾਨ ਗਵਾਉਣ ਵਾਲਿਆਂ ਦੀ ਗਿਣਤੀ 1022 ਹੋ ਗਈ ਹੈ। ਦੇਸ਼ ਭਰ ਵਿੱਚ ਕੋਵਿਡ-19 ਕਾਰਨ ਹਸਪਤਾਲ ਵਿੱਚ 411 ਲੋਕ ਹਨ ਅਤੇ ਉਨ੍ਹਾਂ ਵਿੱਚੋਂ 12 ਲੋਕ ਆਈਸੀਯੂ ਵਿੱਚ ਜਾਂ ਉੱਚ ਨਿਰਭਰਤਾ ਯੂਨਿਟ ਅਧੀਨ ਹਨ। ਇਸ ਦੇ ਨਾਲ ਹਾਲ ਹੀ ਸਰਹੱਦ ‘ਤੇ 90 ਨਵੇਂ ਮਾਮਲੇ ਸਾਹਮਣੇ ਆਏ ਹਨ।

