ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਲੁਈਸਿਆਨਾ ਦੇ ਇੱਕ ਨਾਈਟ ਕਲੱਬ ਵਿੱਚ ਦੇਰ ਰਾਤ ਹੋਈ ਗੋਲੀਬਾਰੀ ਦੀ ਘਟਨਾ ਵਿੱਚ 12 ਲੋਕ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਲੁਈਸਿਆਨਾ ਦੇ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਬਾਕੀ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਅਮਰੀਕਾ ਵਿੱਚ ਗੋਲੀਬਾਰੀ ਦੀ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਲਾਸ ਏਂਜਲਸ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ, ਜਿਸ ਵਿੱਚ 10 ਲੋਕ ਮਾਰੇ ਗਏ ਸਨ। ਪੁਲਿਸ ਮੁਤਾਬਿਕ ਗੋਲੀਬਾਰੀ ਦੀ ਘਟਨਾ ਡਿਓਰ ਬਾਰ ਐਂਡ ਲੌਂਜ ਵਿਖੇ ਸਵੇਰੇ 1.30 ਵਜੇ ਵਾਪਰੀ। ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕੈਲੀਫੋਰਨੀਆ ਦੇ ਲਾਸ ਏਂਜਲਸ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ।