ਵੀਰਵਾਰ ਨੂੰ ਦੱਖਣੀ ਵਾਇਕਾਟੋ (Waikato ) ਵਿੱਚ ਇੱਕ ਛੋਟਾ ਜਹਾਜ਼ ਕ੍ਰੈਸ਼ ਹੋਇਆ ਹੈ, ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਵੀ ਹਾਦਸੇ ਵਾਲੀ ਥਾਂ ਤੇ ਪਹੁੰਚ ਗਈਆਂ ਹਨ। ਫਾਇਰ ਅਤੇ ਐਮਰਜੈਂਸੀ ਨਿਊਜ਼ੀਲੈਂਡ ਨੇ ਕਿਹਾ ਕਿ ਇੱਕ ਛੋਟੇ ਜਹਾਜ਼ ਦੇ Tokoroa ਏਅਰਫੀਲਡ ਦੇ ਨੇੜੇ ਇੱਕ paddock ਵਿੱਚ ਉਤਰਨ ਤੋਂ ਬਾਅਦ ਦੋ ਲੋਕ ਜ਼ਖਮੀ ਹੋ ਗਏ ਹਨ।
ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ, “ਇਸ ਪੜਾਅ ‘ਤੇ ਸੀਮਤ ਜਾਣਕਾਰੀ ਹੈ, ਪਰ ਕਿਸੇ ਦੇ ਗੰਭੀਰ ਜ਼ਖਮੀ ਹੋਣ ਦੇ ਸੰਕੇਤ ਨਹੀਂ ਹਨ।” ਫਾਇਰ ਐਂਡ ਐਮਰਜੈਂਸੀ ਐਨਜੇਡ ਨੇ ਕਿਹਾ ਕਿ ਵੀਰਵਾਰ ਨੂੰ ਦੁਪਹਿਰ 12.30 ਵਜੇ ਤੋਂ ਪਹਿਲਾਂ ਬੁਲਾਏ ਜਾਣ ਤੋਂ ਬਾਅਦ ਦੋ ਅਮਲੇ ਘਟਨਾ ਸਥਾਨ ‘ਤੇ ਪਹੁੰਚ ਚੁੱਕੇ ਹਨ। ਉਨ੍ਹਾਂ ਨੇ ਐਂਬੂਲੈਂਸ ਦੇ ਪਹੁੰਚਣ ਤੱਕ ਮੁੱਢਲੀ ਸਹਾਇਤਾ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰੀ ਹਵਾਬਾਜ਼ੀ ਅਥਾਰਟੀ ਨੂੰ ਇਸ ਘਟਨਾ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।