ਭਾਰਤੀ ਕ੍ਰਿਕਟਰ ਮੁਹੰਮਦ ਸ਼ਮੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਮੀ ਨੂੰ ਇਹ ਧਮਕੀ 1 ਕਰੋੜ ਰੁਪਏ ਨਾ ਦੇਣ ‘ਤੇ ਮਿਲੀ ਹੈ। ਇਸ ਭਾਰਤੀ ਕ੍ਰਿਕਟਰ ਨੂੰ ਈ-ਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਗੱਲ ਸਾਹਮਣੇ ਆਉਂਦੇ ਹੀ ਅਮਰੋਹਾ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਧਮਕੀ ਮਿਲਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਅਮਰੋਹਾ ਪੁਲਿਸ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ। ਸ਼ਮੀ ਨੇ ਕਿਹਾ ਕਿ ਉਸਨੂੰ ਪਹਿਲੀ ਵਾਰ ਕੱਲ੍ਹ 4 ਮਈ ਦੀ ਸ਼ਾਮ ਨੂੰ ਇੱਕ ਈਮੇਲ ਮਿਲਿਆ। ਇਸ ਤੋਂ ਬਾਅਦ, ਦੂਜਾ ਈਮੇਲ ਅੱਜ ਸੋਮਵਾਰ 5 ਮਈ ਨੂੰ ਸਵੇਰੇ ਆਇਆ। ਸ਼ਮੀ ਦੇ ਭਰਾ ਮੁਹੰਮਦ ਹਸੀਬ ਨੇ ਇਸ ਬਾਰੇ ਪੁਲਿਸ ਨੂੰ ਲਿਖਤੀ ਜਾਣਕਾਰੀ ਦਿੱਤੀ ਹੈ।
ਜਿਵੇਂ ਹੀ ਮੁਹੰਮਦ ਸ਼ਮੀ ਨੇ ਅਮਰੋਹਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ, ਅਮਰੋਹਾ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਮਿਲੀ ਸ਼ਿਕਾਇਤ ਦੇ ਅਨੁਸਾਰ, ਕਰਨਾਟਕ ਦੇ ਇੱਕ ਵਿਅਕਤੀ ਨੇ ਮੁਹੰਮਦ ਸ਼ਮੀ ਨੂੰ ਇੱਕ ਮੇਲ ਭੇਜਿਆ ਹੈ, ਜਿਸ ਵਿੱਚ ਧਮਕੀ ਦਿੱਤੀ ਗਈ ਹੈ ਕਿ ਜੇਕਰ ਉਹ 1 ਕਰੋੜ ਰੁਪਏ ਨਹੀਂ ਦਿੰਦਾ ਹੈ ਤਾਂ ਉਸਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।