ਮਨੋਰੰਜਨ ਜਗਤ ਤੋਂ ਬਹੁਤ ਹੀ ਦੁਖਦਾਈ ਖ਼ਬਰ ਆ ਰਹੀ ਹੈ। ਮਸ਼ਹੂਰ ਫਿਲਮ ਅਤੇ ਟੀਵੀ ਅਦਾਕਾਰ ਮੁਕੁਲ ਦੇਵ ਦਾ ਬੀਤੀ ਦੇਰ ਰਾਤ ਦਿਹਾਂਤ ਹੋ ਗਿਆ। ਅਦਾਕਾਰ ਨੇ 54 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ ਹੈ। ਜਿਵੇਂ ਹੀ ਅਦਾਕਾਰ ਦੀ ਮੌਤ ਦੀ ਖ਼ਬਰ ਆਈ, ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ। ਅਦਾਕਾਰ ਦੇ ਪਰਿਵਾਰ ਨੂੰ ਵੀ ਵੱਡਾ ਝਟਕਾ ਲੱਗਾ ਹੈ। ਫਿਲਮ ‘ਸਨ ਆਫ ਸਰਦਾਰ’ ਵਿੱਚ ਮੁਕੁਲ ਦੇਵ ਨਾਲ ਕੰਮ ਕਰਨ ਵਾਲੇ ਅਦਾਕਾਰ ਵਿੰਦੂ ਦਾਰਾ ਸਿੰਘ ਨੇ ਇੱਕ ਚੈੱਨਲ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮੁਕੁਲ ਕੁਝ ਸਮੇਂ ਤੋਂ ਬਿਮਾਰ ਸਨ। ਉਹ ਹਸਪਤਾਲ ਵਿੱਚ ਇਲਾਜ ਅਧੀਨ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ।
