ਸ਼ੁੱਕਰਵਾਰ ਸਵੇਰੇ ਨਿਊ ਪਲਾਈਮਾਊਥ ਨੇੜੇ ਵੈਟਾਰਾ ‘ਚ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਐਮਰਜੈਂਸੀ ਸੇਵਾਵਾਂ ਨੂੰ ਸ਼ੁੱਕਰਵਾਰ ਸਵੇਰੇ 7.30 ਵਜੇ ਦੇ ਕਰੀਬ ਵੈਟਾਰਾ ਦੇ ਬ੍ਰਾਊਨ ਸਟ੍ਰੀਟ ‘ਤੇ ਅੱਗ ਲੱਗਣ ਬਾਰੇ ਸੂਚਿਤ ਕੀਤਾ ਗਿਆ ਸੀ। ਪੁਲਿਸ ਨੇ ਕਿਹਾ ਕਿ ਮ੍ਰਿਤਕ ਪਾਇਆ ਗਿਆ ਵਿਅਕਤੀ ਅੱਗ ਲੱਗਣ ਦੇ ਸਮੇਂ ਘਰ ‘ਚ ਇਕੱਲਾ ਹੀ ਰਹਿਣ ਵਾਲਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ, “ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਪੜਾਅ ‘ਤੇ ਹੋਰ ਕੋਈ ਜਾਣਕਾਰੀ ਉਪਲਬਧ ਨਹੀਂ ਹੈ।” ਫਾਇਰ ਐਂਡ ਐਮਰਜੈਂਸੀ ਨਿਊਜ਼ੀਲੈਂਡ ਨੇ ਕਿਹਾ ਕਿ ਵੈਟਾਰਾ, ਨਿਊ ਪਲਾਈਮਾਊਥ ਅਤੇ ਇੰਗਲਵੁੱਡ ਤੋਂ ਅਮਲੇ ਨੇ ਅੱਗ ਬੁਝਾਉਣ ਵਿੱਚ ਮਦਦ ਕੀਤੀ।
