ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਮਾਡਲ ਵੱਲੋਂ ਗੁਰਦੁਆਰੇ ਦੇ ਕੈਂਪਸ ਵਿੱਚ ਨੰਗੇ ਸਿਰ ਮਾਡਲਿੰਗ ਅਤੇ ਫੋਟੋਗਰਾਫੀ ਕਰਨ ਦੇ ਮਾਮਲੇ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਮਾਡਲ ਅਤੇ ਸਬੰਧਿਤ ਕੰਪਨੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਪੀਐੱਸਜੀਪੀਸੀ ਦੇ ਪ੍ਰਧਾਨ ਆਮਿਰ ਸਿੰਘ ਨੇ ਕਿਹਾ ਕਿ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਅਹਿਮਦ ਖਾਨ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਲਹਿੰਦੇ ਪੰਜਾਬ ਦੀ ਪੁਲਿਸ ਦੇ ਆਈਜੀ ਨੇ ਕਾਰਵਾਈ ਆਰੰਭ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ ਇਸ ਲਈ ਇਹ ਕਾਰਵਾਈ ਕੀਤੀ ਜਾ ਰਹੀ ਹੈ। ਇੰਨ੍ਹਾਂ ਹੀ ਨਹੀਂ ਸ਼ਰਧਾਲੂਆਂ ਨੂੰ ਗੁਰਦੁਆਰੇ ਦੀ ਰਹਿਤ-ਮਰਿਆਦਾ ਸਬੰਧੀ ਜਾਣਕਾਰੀ ਦੇਣ ਲਈ ਗੁਰਦੁਆਰਾ ਸਾਹਿਬ ਦੇ ਬਾਹਰ ਬੋਰਡ ਲਗਾਏ ਜਾਣਗੇ ਜਿਨ੍ਹਾਂ ‘ਚ ਰਹਿਤ-ਮਰਿਆਦਾ ਸਬੰਧੀ ਜਾਣਕਾਰੀ ਲਿਖੀ ਜਾਵੇਗੀ ਤਾਂ ਕਿ ਕੋਈ ਵੀ ਅਜੇਹੀ ਗਲਤੀ ਨਾ ਕਰੇ।