ਭਾਰਤੀ ਹਵਾਈ ਸੈਨਾ ਵੱਲੋਂ ਆਪ੍ਰੇਸ਼ਨ ਸਿੰਦੂਰ ਤਹਿਤ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਅੰਮ੍ਰਿਤਸਰ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਬੰਦ ਕਰ ਦਿੱਤਾ ਗਿਆ ਹੈ। ਜਿਸ ਕਾਰਨ ਅੰਮ੍ਰਿਤਸਰ ਜਾਣ ਅਤੇ ਆਉਣ ਵਾਲੀਆਂ ਉਡਾਣਾਂ ਨੂੰ ਫਿਲਹਾਲ ਦੂਜੇ ਸ਼ਹਿਰਾਂ ਵੱਲ ਮੋੜ ਦਿੱਤਾ ਗਿਆ ਹੈ। ਇੰਨਾਂ ਹੀ ਨਹੀਂ ਚੰਡੀਗੜ੍ਹ ਏਅਰਪੋਰਟ ਵੀ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਨੇ ਅਗਲੇ ਹੁਕਮਾਂ ਤੱਕ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਵੀ ਜਾਰੀ ਕੀਤੇ ਹਨ। ਭਾਰਤ-ਪਾਕਿਸਤਾਨ ਤਣਾਅ ਦੇ ਮੱਦੇਨਜ਼ਰ, ਪੰਜਾਬ ਦੇ ਕਿਸਾਨਾਂ ਨੇ ਅੱਜ ਆਪਣਾ ਰੇਲ ਰੋਕੋ ਅੰਦੋਲਨ ਮੁਲਤਵੀ ਕਰ ਦਿੱਤਾ ਹੈ।
ਬੁੱਧਵਾਰ ਨੂੰ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਮੌਕ ਡਰਿੱਲਵੀ ਕੀਤੀ ਜਾਵੇਗੀ। ਇਹ ਬੁੱਧਵਾਰ ਨੂੰ ਦੇਸ਼ ਭਰ ਦੇ 244 ਜ਼ਿਲ੍ਹਿਆਂ ਵਿੱਚ ਹੋਣ ਵਾਲੀ ਸਿਵਲ ਡਿਫੈਂਸ ਮੌਕ ਡ੍ਰਿਲ ਦਾ ਹਿੱਸਾ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਐਮਰਜੈਂਸੀ ਸਥਿਤੀਆਂ ਵਿੱਚ ਦੇਸ਼ ਦੇ ਨਾਲ ਖੜ੍ਹੇ ਰਹੇ ਹਨ। ਕੇਂਦਰ ਅਤੇ ਫੌਜ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਇਹ ਮੌਕ ਡ੍ਰਿਲ ਬੁੱਧਵਾਰ ਨੂੰ ਪੰਜਾਬ ਦੇ ਡੀਜੀਪੀ ਦੀ ਅਗਵਾਈ ਹੇਠ ਸੂਬੇ ਦੇ 20 ਜ਼ਿਲ੍ਹਿਆਂ ਵਿੱਚ ਕੀਤੀ ਜਾਵੇਗੀ।