ਅਨਿਲ ਵਿਜ ਨੇ ਸਿੱਧੂ ਸਣੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ, ਕਿਹਾ – ‘ਰਾਸ਼ਟਰਵਾਦੀ ਕੈਪਟਨ ਬਣ ਰਹੇ ਸੀ ਰਾਹ ‘ਚ ਰੋੜਾਂ ਤਾਂਹੀ..’

anil vij has targeted the congress

ਪਿਛਲੇ ਹਫਤੇ ਪੰਜਾਬ ਦੀ ਸਿਆਸਤ ‘ਚ ਹੋਏ ਤਖਤਾਂ ਪਲਟ ਤੋਂ ਬਾਅਦ ਹਰਿਆਣੇ ਦੇ ਮੰਤਰੀ ਅਨਿਲ ਵਿਜ ਨੇ ਇਸ ਸਾਰੇ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਸਾਧ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਲਈ ਨਵਜੋਤ ਸਿੰਘ ਸਿੱਧੂ ਨੂੰ ਜਿੰਮੇਵਾਰ ਠਹਿਰਾਇਆ ਸੀ। ਇਸ ਦੌਰਾਨ ਉਨ੍ਹਾਂ ਇੱਕ ਵਾਰ ਫਿਰ ਸਿੱਧੂ ‘ਤੇ ਨਿਸ਼ਾਨਾ ਸਾਧਦਿਆਂ ਟਵੀਟ ਕਰ ਕਿਹਾ ਕਿ, “ਰਾਸ਼ਟਰਵਾਦੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੇ ਰਾਹ ਵਿੱਚ ਰੁਕਾਵਟ ਸਨ, ਇਸ ਲਈ ਉਨ੍ਹਾਂ ਨੂੰ ਰਾਜਨੀਤਕ ਤੌਰ ‘ਤੇ ਮਾਰਿਆ ਗਿਆ। ਪੰਜਾਬ ਦੀਆਂ ਸਾਰੀਆਂ ਰਾਸ਼ਟਰਵਾਦੀ ਤਾਕਤਾਂ ਨੂੰ ਕਾਂਗਰਸ ਦੇ ਗਲਤ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਹੱਥ ਮਿਲਾਉਣਾ ਚਾਹੀਦਾ ਹੈ।”

ਅਗਲੇ ਟਵੀਟ ਵਿੱਚ ਵਿਜ ਨੇ ਕਿਹਾ ਕਿ, “ਪਾਕਿਸਤਾਨ ਪੱਖੀ ਅਤੇ ਪਾਕਿਸਤਾਨ ਦੇ ਰਾਸ਼ਟਰਪਤੀ ਇਮਰਾਨ ਖਾਨ ਅਤੇ ਜਾਵੇਦ ਬਾਜਵਾ ਪਾਕਿ ਫੌਜ ਮੁਖੀ ਨਵਜੋਤ ਸਿੱਧੂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਪੰਜਾਬ ਵਿੱਚ ਸੱਤਾ ਵਿੱਚ ਲਿਆਉਣ ਲਈ ਕਾਂਗਰਸ ਦੀ ਇੱਕ ਡੂੰਘੀ ਰਾਸ਼ਟਰ ਵਿਰੋਧੀ ਸਾਜ਼ਿਸ਼ ਹੈ, ਤਾਂ ਜੋ ਭਵਿੱਖ ਵਿੱਚ ਪੰਜਾਬ ਅਤੇ ਪਾਕਿਸਤਾਨ ਇਕੱਠੇ ਚੱਲ ਸਕਣ।”

Leave a Reply

Your email address will not be published. Required fields are marked *