24 ਘੰਟਿਆਂ ‘ਚ 5 ਅੱਤਵਾਦੀਆਂ ਨੂੰ ਢੇਰ ਕਰ ਫ਼ੌਜ ਨੇ ਜੰਮੂ-ਕਸ਼ਮੀਰ ‘ਚ ਸ਼ਹੀਦ ਹੋਏ ਜਵਾਨਾਂ ਦੀ ਸ਼ਹਾਦਤ ਦਾ ਲਿਆ ਬਦਲਾ

army avenges the martyrdom of soldiers

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਸਾਡੇ ਪੰਜ ਜਵਾਨਾਂ ਦੀ ਸ਼ਹਾਦਤ ਦਾ ਬਦਲਾ ਲੈ ਲਿਆ ਹੈ। ਸ਼ੋਪੀਆਂ ਵਿੱਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਨ੍ਹਾਂ ਅੱਤਵਾਦੀਆਂ ਵਿੱਚੋਂ ਇੱਕ ਦੀ ਪਛਾਣ ਗੰਦਰਬਲ ਦੇ ਮੁਖਤਾਰ ਸ਼ਾਹ ਵਜੋਂ ਹੋਈ ਹੈ, ਜਿਸ ਨੇ ਬਿਹਾਰ ਵਿੱਚ ਇੱਕ ਰੇਹੜੀ ਵਾਲੇ ਵਰਿੰਦਰ ਪਾਸਵਾਨ ਦੀ ਹੱਤਿਆ ਕਰ ਦਿੱਤੀ ਸੀ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਸ਼ੋਪੀਆਂ ਮੁਕਾਬਲੇ ਵਿੱਚ ਮਾਰੇ ਗਏ ਤਿੰਨ ਅੱਤਵਾਦੀ ਲਸ਼ਕਰ-ਏ-ਤੋਇਬਾ (ਐਲਈਟੀ) ਦੇ ਹਨ। ਫਿਲਹਾਲ ਦੋ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਹੈ ਕਿ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਸਮੇਤ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਫਿਲਹਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ।

ਜਾਣੋ ਕਿੱਥੇ ਦੇ ਰਹਿਣ ਵਾਲੇ ਸਨ ਸ਼ਹੀਦ ਜਵਾਨ ?

ਨਾਇਬ ਸੂਬੇਦਾਰ ਜਸਵਿੰਦਰ ਸਿੰਘ (ਜੇਸੀਓ) – ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਮਾਨਾ ਤਲਵੰਡੀ ਦਾ ਵਸਨੀਕ ਸੀ।
ਨਾਇਕ ਮਨਦੀਪ ਸਿੰਘ- ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਚੱਲਾ ਦਾ ਰਹਿਣ ਵਾਲਾ ਸੀ।
ਸਿਪਾਹੀ ਗੱਜਣ ਸਿੰਘ- ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਪੱਚਰੰਡਾ ਪਿੰਡ ਦਾ ਵਸਨੀਕ ਸੀ।
ਸਿਪਾਹੀ ਸਾਰਜ ਸਿੰਘ- ਯੂਪੀ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੇ ਅਖਤਰਪੁਰ ਧਵਕਲ ਪਿੰਡ ਨਾਲ ਸਬੰਧਿਤ ਸੀ।
ਸਿਪਾਹੀ ਵੈਸਾਖ H- ਕੇਰਲ ਦੇ ਕੋਲਮ ਜ਼ਿਲ੍ਹੇ ਦੇ ਓਡਾਨਵੱਟਮ ਪਿੰਡ ਦਾ ਰਹਿਣ ਵਾਲਾ ਸੀ।

ਦੱਸ ਦੇਈਏ ਕਿ ਕੱਲ੍ਹ ਅਨੰਤਨਾਗ ਅਤੇ ਬਾਂਦੀਪੋਰਾ ਜਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ ਸਨ। 2021 ਦੇ ਇਨ੍ਹਾਂ 10 ਮਹੀਨਿਆਂ ਵਿੱਚ ਘਾਟੀ ਵਿੱਚ 103 ਅੱਤਵਾਦੀ ਹਮਲੇ ਹੋਏ ਹਨ, ਜਿਨ੍ਹਾਂ ਵਿੱਚ 22 ਨਾਗਰਿਕਾਂ ਦੀ ਮੌਤ ਹੋ ਗਈ ਹੈ। ਜਦਕਿ 30 ਜਵਾਨ ਸ਼ਹੀਦ ਹੋਏ ਹਨ, ਇਸ ਦੇ ਨਾਲ ਹੀ ਸਾਡੇ ਬਹਾਦਰ ਸੈਨਿਕਾਂ ਨੇ 134 ਅੱਤਵਾਦੀਆਂ ਨੂੰ ਵੀ ਦੇਰ ਕੀਤਾ ਹੈ।

Leave a Reply

Your email address will not be published. Required fields are marked *