ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ SIT ਸਾਹਮਣੇ ਹੋਏ ਪੇਸ਼ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ

bhai ranjit singh dhadrian wale

ਸੋਮਵਾਰ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਸੀ, ਦਰਅਸਲ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਸੋਮਵਾਰ ਨੂੰ SIT ਸਾਹਮਣੇ ਪੇਸ਼ ਹੋਏ ਹਨ। ਇਸ ਮਾਮਲੇ ਵਿੱਚ ਭਾਈ ਰਣਜੀਤ ਸਿੰਘ ਪਟਿਆਲਾ ਸਰਕਟ ਹਾਊਸ ਪਹੁੰਚੇ, ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ। ਦੱਸ ਦੇਈਏ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ SIT ਵੱਲੋਂ ਉੱਘੇ ਪੰਥ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਸਣੇ 12 ਹੋਰ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ। SIT ਵੱਲੋਂ ਇਨ੍ਹਾਂ ਨੂੰ 2 ਜੁਲਾਈ ਨੂੰ ਫ਼ਰੀਦਕੋਟ ਵਿਖੇ SIT ਦੇ ਕੰਪਲੈਕਸ ਵਿਖੇ ਸਵੇਰੇ 10:00 ਵਜੇ ਬੁਲਾਇਆ ਗਿਆ ਸੀ। ਜਿਸ ਦੌਰਾਨ ਭਾਈ ਪੰਥਪ੍ਰੀਤ ਸਮੇਤ ਕਈ ਪੰਥਦਰਦੀਆਂ ਨੇ ਸਿੱਟ ਕੋਲ ਅਪਣੇ ਬਿਆਨ ਕਲਮਬੱਧ ਕਰਵਾਏ ਸਨ।

ਦੱਸ ਦੇਈਏ ਕਿ ਇਸ ਪੁੱਛਗਿੱਛ ਦੌਰਾਨ ਭਾਈ ਰਣਜੀਤ ਸਿੰਘ SIT ਸਾਹਮਣੇ ਪੇਸ਼ ਨਹੀਂ ਹੋ ਸਕੇ ਸਨ । ਇਸ ਮਾਮਲੇ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਪੰਥਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਵੀ ਇਨਸਾਫ਼ ਦੀ ਪੂਰੀ ਉਮੀਦ ਹੈ, ਜਿਸ ਦੇ ਚੱਲਦਿਆਂ ਉਹ SIT ਨੂੰ ਆਪਣਾ ਪੂਰਾ ਸਹਿਯੋਗ ਦਿੰਦੇ ਆਏ ਹਨ।

Leave a Reply

Your email address will not be published. Required fields are marked *