[gtranslate]

ਸੰਦੀਪ ਨੰਗਲ ਅੰਬੀਆਂ ਦੇ ਕਤਲ ‘ਤੇ ਕੈਪਟਨ ਦਾ ਬਿਆਨ, ਕਿਹਾ – ‘ਦਿਲ ਦਹਿਲਾ ਦੇਣ ਵਾਲੀ ਘਟਨਾ, ਦੋਸ਼ੀਆਂ ਨੂੰ…’

captains statement on sandeep nangal ambians

ਬੀਤੇ ਦਿਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਕਤਲ ਕੀਤਾ ਗਿਆ ਸੀ ਦੱਸ ਦੇਈਏ ਕਿ ਮੱਲੀਆਂ ਵਿੱਚ ਬੀਤੇ ਦਿਨ ਟੂਰਨਾਮੈਂਟ ਚੱਲ ਰਿਹਾ ਸੀ। ਇਸੇ ਦੌਰਾਨ ਚਾਰ-ਪੰਜ ਬਦਮਾਸ਼ਾਂ ਨੇ ਸੰਦੀਪ ਨੰਗਲ ‘ਤੇ ਫਾਇਰਿੰਗ ਕਰ ਦਿੱਤੀ ਸੀ, ਜਿਸ ਕਾਰਨ ਸੰਦੀਪ ਦੀ ਮੌਤ ਹੋ ਗਈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਕਤਲ ਨੂੰ ਦਿਲ ਦਹਿਲਾ ਦੇਣ ਵਾਲਾ ਦੱਸਿਆ ਤੇ ਦੋਸ਼ੀਆਂ ਖਿਲਾਫ ਸਜ਼ਾ ਦੀ ਮੰਗ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਇੱਕ ਟਵੀਟ ਕਰ ਲਿਖਿਆ ਕਿ, “ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਦਿਨ ਦਿਹਾੜੇ ਕਤਲ ਕਰਨ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ। ਦੋਸ਼ੀਆਂ ਖਿਲਾਫ ਜਲਦੀ ਤੋਂ ਜਲਦੀ ਕੇਸ ਦਰਜ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ। ਕੈਪਟਨ ਨੇ ਸੰਦੀਪ ਦੇ ਸਮਰਥਕਾਂ ਅਤੇ ਦੁਖੀ ਪਰਿਵਾਰ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ।”

Leave a Reply

Your email address will not be published. Required fields are marked *