ਸ਼ਨੀਵਾਰ ਸਵੇਰੇ ਤੌਪੋ ‘ਚ ਇੱਕ ਕਾਰ ਦੇ ਇੱਕ ਇਮਾਰਤ ਨਾਲ ਟਕਰਾਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਐਮਰਜੈਂਸੀ ਸੇਵਾਵਾਂ ਨੂੰ ਘਟਨਾ ਸਥਾਨ ‘ਤੇ ਬੁਲਾਇਆ ਗਿਆ, ਜਿੱਥੇ ਅਜਿਹਾ ਲੱਗਦਾ ਹੈ ਕਿ ਕਾਰ ਸੜਕ ਤੋਂ ਬਾਹਰ ਨਿਕਲ ਗਈ ਸੀ ਅਤੇ ਮੇਰੀ ਰੋਡ ‘ਤੇ ਇਮਾਰਤ ਨਾਲ ਟਕਰਾ ਗਈ ਸੀ। ਇਸ ਦੌਰਾਨ ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।”ਪੁਲਿਸ ਨੇ ਮ੍ਰਿਤਕ ਵਿਅਕਤੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।” ਉੱਥੇ ਹੀ ਹਾਦਸੇ ਦੇ ਕਾਰਨਾਂ ਬਾਰੇ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
