ਭਾਰਤ ਬੰਦ ਦੌਰਾਨ ਕਿਸਾਨਾਂ ਦੇ ਹੱਕ ‘ਚ ਆਏ ਮੁੱਖ ਮੰਤਰੀ ਚੰਨੀ, ਟਵੀਟ ਕਰ ਆਖੀ ਇਹ ਵੱਡੀ ਗੱਲ

ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਨੇ ਗਾਜ਼ੀਪੁਰ ਸਰਹੱਦ ‘ਤੇ ਐਨਐਚ -9, ਐਨਐਚ -24 ਨੂੰ ਬੰਦ ਕਰ ਦਿੱਤਾ ਹੈ। ਕਿਸਾਨ ਜਥੇਬੰਦੀ ਨਾਲ ਜੁੜੇ ਆਗੂ ਇੱਥੇ ਇਕੱਠੇ ਹੋਏ ਹਨ। ਗਾਜ਼ੀਪੁਰ ਸਰਹੱਦ ਤੋਂ ਇਲਾਵਾ ਕਿਸਾਨਾਂ ਨੇ ਸ਼ੰਭੂ ਬਾਰਡਰ ਨੂੰ ਵੀ ਬੰਦ ਕਰ ਦਿੱਤਾ ਹੈ। ਭਾਰਤ ਬੰਦ ਦੇ ਸੱਦੇ ਦੇ ਚੱਲਦਿਆਂ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਅੱਜ ਸਵੇਰ ਤੋਂ ਹੀ ਸੜਕਾਂ ਤੇ ਰੇਲ ਆਵਾਜਾਈ ਰੋਕੀ ਗਈ ਹੈ। ਭਾਰਤ ਬੰਦ ਦੌਰਾਨ ਕਿਸਾਨਾਂ ਵੱਲੋਂ ਕੇਵਲ ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ ਦਿੱਤੀ ਗਈ ਹੈ। ਦੇਸ਼ ਭਰ ਵਿੱਚ ਕਿਸਾਨਾਂ ਦੇ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।

ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਦਾ ਸਮਰਥਨ ਕੀਤਾ ਗਿਆ ਹੈ। ਉਨ੍ਹਾਂ ਨੇ ਕੇਂਦਰ ਨੂੰ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਟਵਿੱਟਰ ‘ਤੇ ਟਵੀਟ ਕਰਦਿਆਂ ਕਿਹਾ ਕਿ ਮੈਂ ਕਿਸਾਨਾਂ ਦੇ ਨਾਲ ਖੜ੍ਹਾ ਹਾਂ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਤਿੰਨੋਂ ਕਿਸਾਨ ਵਿਰੋਧੀ ਕਾਨੂੰਨ ਰੱਦ ਕੀਤੇ ਜਾਣ। ਸਾਡੇ ਕਿਸਾਨ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ। ਮੈਂ ਕਿਸਾਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ ਦੀ ਬੇਨਤੀ ਕਰਦਾ ਹਾਂ।”

ਪੰਜਾਬ ਵੀ ਵਿੱਚ BJP ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੇ ਬੰਦ ਦਾ ਸਮਰਥਨ ਕਰ ਰਹੀਆਂ ਹਨ। ਉੱਥੇ ਹੀ ਬਿਹਾਰ ਵਿੱਚ ਰਾਜਦ, ਕਾਂਗਰਸ ਅਤੇ ਖੱਬੀਆਂ ਪਾਰਟੀਆਂ ਨੇ ਬੰਦ ਦਾ ਸਮਰਥਨ ਕੀਤਾ ਹੈ। ਇਸ ਦੇ ਤਹਿਤ ਐਨਡੀਏ ਅਤੇ ਖੱਬੀਆਂ ਪਾਰਟੀਆਂ ਦੇ ਵਰਕਰ ਸਵੇਰ ਤੋਂ ਹੀ ਸੜਕਾਂ ‘ਤੇ ਉਤਰ ਆਏ ਹਨ। ਕਿਸਾਨਾਂ ਦੇ ਭਾਰਤ ਬੰਦ ਦਾ ਪ੍ਰਭਾਵ ਮੁੰਬਈ-ਅਹਿਮਦਾਬਾਦ ਹਾਈਵੇ ‘ਤੇ ਵੀ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਭਾਰਤ ਬੰਦ ਦੌਰਾਨ ਛੋਟ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਹੈ ਕਿ ਪ੍ਰੀਖਿਆ ਦੇਣ ਜਾ ਰਹੇ ਵਿਦਿਆਰਥੀਆਂ ਨੂੰ ਰੋਕਿਆ ਨਹੀਂ ਜਾ ਰਿਹਾ ਹੈ। ਇਸ ਤੋਂ ਇਲਾਵਾ ਰੋਸ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਦੇ ਸਹਿਯੋਗ ਨਾਲ ਦੁੱਧ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਲੰਘ ਰਹੀਆਂ ਹਨ।

Leave a Reply

Your email address will not be published. Required fields are marked *