ਓਲੰਪਿਕ ‘ਚ ਬੱਲੇ-ਬੱਲੇ ਕਰਵਾਉਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਦੇ ਕੋਚ sjoerd marijne ਨੇ ਦਿੱਤਾ ਅਸਤੀਫਾ ! ਕਿਹਾ…

coach sjoerd marijne resigns

ਭਾਰਤੀ ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕ ਵਿੱਚ ਲਗਾਤਾਰ ਤਿੰਨ ਹਾਰਾਂ ਝੱਲਣ ਤੋਂ ਬਾਅਦ ਸਾਰਿਆਂ ਨੂੰ ਹੈਰਾਨ ਕਰਦਿਆਂ ਸੈਮੀਫਾਈਨਲ ਤੱਕ ਦਾ ਸਫਰ ਤੈਅ ਕੀਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਭਾਰਤੀ ਮਹਿਲਾ ਹਾਕੀ ਟੀਮ ਓਲੰਪਿਕ ਵਿੱਚ ਇਸ ਮੁਕਾਮ ਤੱਕ ਪਹੁੰਚੀ ਹੈ। ਦੱਸ ਦੇਈਏ ਕਿ ਮਹਿਲਾ ਟੀਮ ਅਰਜਨਟੀਨਾ ਤੋਂ ਸੈਮੀਫਾਈਨਲ ਮੈਚ ਵਿੱਚ 2-1 ਨਾਲ ਹਾਰਨ ਤੋਂ ਬਾਅਦ ਕਾਂਸੀ ਤਮਗਾ ਪਲੇਆਫ ਮੈਚ ਸ਼ੁੱਕਰਵਾਰ ਨੂੰ ਹਾਰ ਗਈ ਸੀ। ਜਿਸ ਤੋਂ ਬਾਅਦ ਟੀਮ ਦੇ ਕੋਚ sjoerd marijne ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਭਾਰਤੀ ਮਹਿਲਾ ਹਾਕੀ ਟੀਮ ਦੇ ਕੋਚ sjoerd marijne ਦਾ ਕਹਿਣਾ ਹੈ ਕਿ ਟੀਮ ਦੇ ਨਾਲ ਉਸਦੀ ਜ਼ਿੰਮੇਵਾਰੀ ਸਿਰਫ ਓਲੰਪਿਕ ਖੇਡਾਂ ਵਿੱਚ ਕਾਂਸੀ ਤਮਗਾ ਪਲੇਆਫ ਮੈਚ ਤੱਕ ਸੀ। ਇਸ ਦੇ ਨਾਲ ਹੀ, ਦੇਸ਼ ਭਰ ਵਿੱਚ ਮਹਿਲਾ ਹਾਕੀ ਟੀਮ ਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ, ਸਾਰੇ ਕੋਚ sjoerd marijne ਦੀ ਸਿਖਲਾਈ ਦੀ ਪ੍ਰਸ਼ੰਸਾ ਕਰ ਰਹੇ ਹਨ। ਇਹ ਉਨ੍ਹਾਂ ਦੀ ਸਖਤ ਸਿਖਲਾਈ ਦਾ ਨਤੀਜਾ ਹੈ ਕਿ ਭਾਰਤੀ ਮਹਿਲਾ ਟੀਮ ਨੇ ਆਸਟ੍ਰੇਲੀਆ ਵਰਗੀ ਵੱਡੀ ਟੀਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ ਸੀ।

ਕੋਚ marijne ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਟਵੀਟ ਕੀਤਾ ਕਿ ‘ਅਸੀਂ ਕੋਈ ਤਗਮਾ ਨਹੀਂ ਜਿੱਤਿਆ, ਪਰ ਮੈਨੂੰ ਲਗਦਾ ਹੈ ਕਿ ਅਸੀਂ ਕੁੱਝ ਵੱਡਾ ਜਿੱਤਿਆ ਹੈ। ਅਸੀਂ ਭਾਰਤੀਆਂ ਨੂੰ ਫਿਰ ਤੋਂ ਮਾਣ ਦਿਵਾਇਆ ਹੈ ਅਤੇ ਲੱਖਾਂ ਕੁੜੀਆਂ ਨੂੰ ਪ੍ਰੇਰਿਤ ਕੀਤਾ ਹੈ ਕਿ ਸੁਪਨੇ ਸਾਕਾਰ ਹੋ ਸਕਦੇ ਹਨ, ਜਿੰਨਾ ਚਿਰ ਤੁਸੀਂ ਇਸਦੇ ਲਈ ਸਖਤ ਮਿਹਨਤ ਕਰੋਗੇ ਅਤੇ ਇਸ ਵਿੱਚ ਵਿਸ਼ਵਾਸ ਕਰੋਗੇ। ਤੁਹਾਡੇ ਸਹਿਯੋਗ ਲਈ ਧੰਨਵਾਦ।’

Leave a Reply

Your email address will not be published. Required fields are marked *