[gtranslate]

ਵੱਡੀ ਖਬਰ : ਲਾਲ ਕਿਲ੍ਹੇ ਮਾਮਲੇ ‘ਚ ਦੀਪ ਸਿੱਧੂ ਸਣੇ ਕਈ ਹੋਰਾਂ ਖਿਲਾਫ ਦਿੱਲੀ ਦੀ ਇੱਕ ਅਦਾਲਤ ਨੇ ਫਿਰ ਜਾਰੀ ਕੀਤੇ ਸੰਮਨ

Court issued summons to deep sidhu

ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਵਿਖੇ ਹੋਈ ਵਾਪਰੀ ਘਟਨਾ ਦੇ ਸਬੰਧੀ ਇਸ ਵੇਲੇ ਇੱਕ ਵੱਡਾ ਅੱਪਡੇਟ ਸਾਹਮਣੇ ਆਇਆ ਹੈ। ਦਰਅਸਲ ਦਿੱਲੀ ਦੀ ਇੱਕ ਅਦਾਲਤ ਨੇ ਗਣਤੰਤਰ ਦਿਵਸ ਵਾਲੇ ਦਿਨ ਲਾਲ ਕਿਲ੍ਹੇ ਵਿਖੇ ਵਾਪਰੀ ਘਟਨਾ ਦੇ ਨਾਲ ਸਬੰਧਿਤ ਇੱਕ ਕੇਸ ਵਿੱਚ ਅਦਾਕਾਰ ਦੀਪ ਸਿੱਧੂ ਅਤੇ ਹੋਰਾਂ ਨੂੰ ਤਾਜ਼ਾ ਸੰਮਨ ਜਾਰੀ ਕੀਤੇ ਹਨ। 26 ਜਨਵਰੀ ਵਾਲੇ ਦਿਨ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਏ ਹੰਗਾਮੇ ਨਾਲ ਜੁੜੇ ਇੱਕ ਮਾਮਲੇ ‘ਚ ਦਿੱਲੀ ਦੀ ਇੱਕ ਅਦਾਲਤ ਨੇ ਦੀਪ ਸਿੱਧੂ ਅਤੇ ਹੋਰਾਂ ਖਿਲਾਫ ਤਾਜ਼ਾ ਸੰਮਨ ਜਾਰੀ ਕੀਤਾ ਹੈ।

ਦਰਅਸਲ 26 ਜਨਵਰੀ ਨੂੰ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਟਰੈਕਟਰ ਪਰੇਡ ਦੌਰਾਨ ਕੁੱਝ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋਈ ਸੀ, ਜਿਸ ਵਿੱਚ ਕਿਸਾਨਾਂ ਸਣੇ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸੀ। ਪੁਲਿਸ ਨੇ 17 ਜੂਨ ਨੂੰ supplementary ਚਾਰਜਸ਼ੀਟ ਦਾਖਲ ਕੀਤੀ ਸੀ। ਦਿੱਲੀ ਦੀ ਇੱਕ ਅਦਾਲਤ ਨੇ 19 ਜੂਨ ਨੂੰ ਗਣਤੰਤਰ ਦਿਵਸ ਹੰਗਾਮੇ ਮਾਮਲੇ ਵਿੱਚ ਅਦਾਕਾਰ ਦੀਪ ਸਿੱਧੂ ਅਤੇ ਹੋਰਾਂ ਖ਼ਿਲਾਫ਼ ਦਾਇਰ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲਿਆ ਸੀ। ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨੇ ਸਾਰੇ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸ ਰਾਹੀਂ 29 ਜੂਨ ਨੂੰ ਤਲਬ ਕੀਤਾ ਹੈ। ਮਨਿੰਦਰ ਸਿੰਘ ਅਤੇ ਖੇਮਪ੍ਰੀਤ ਸਿੰਘ ਦੇ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ, ਜੋ ਅਜੇ ਵੀ ਨਿਆਂਇਕ ਹਿਰਾਸਤ ਵਿੱਚ ਹਨ। ਇਨ੍ਹਾਂ ਦੋਵਾਂ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮ ਜ਼ਮਾਨਤ ’ਤੇ ਬਾਹਰ ਹਨ। ਦਿੱਲੀ ਪੁਲਿਸ ਦੀ ਕਰਾਈਮ ਬ੍ਰਾਂਚ ਨੂੰ ਜਾਂਚ ਦਾ ਕੰਮ ਸੌਂਪਿਆ ਗਿਆ ਸੀ। ਕ੍ਰਾਈਮ ਬ੍ਰਾਂਚ ਨੇ ਸਿੱਧੂ ਅਤੇ 15 ਹੋਰਨਾਂ ਵਿਰੁੱਧ ਹੋਈ ਘਟਨਾ ਤੋਂ ਤਕਰੀਬਨ ਚਾਰ ਮਹੀਨਿਆਂ ਬਾਅਦ 17 ਮਈ ਨੂੰ ਪਹਿਲੀ 3,224 ਸਫ਼ਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਸੀ।

ਲਾਲ ਕਿਲ੍ਹੇ ਮਾਮਲੇ ਵਿੱਚ ਦੀਪ ਸਿੱਧੂ ‘ਤੇ ਹੰਗਾਮੇ ਦਾ ਮੁੱਖ ਸਾਜ਼ਿਸ਼ਕਰਤਾ ਹੋਣ ਦਾ ਇਲਜ਼ਾਮ ਹੈ। ਪੁਲਿਸ ਨੇ ਸਿੱਧੂ ਉੱਤੇ ਲਾਲ ਕਿਲ੍ਹੇ ਵਿੱਚ ਹਫੜਾ-ਦਫੜੀ ਮਚਾਉਣ ਦਾ ਵੀ ਦੋਸ਼ ਲਾਇਆ ਸੀ। ਇਸ ਦੇ ਨਾਲ ਹੀ ਸਿੱਧੂ ਨੂੰ ਦੰਗਾ, ਕਤਲ ਦੀ ਕੋਸ਼ਿਸ਼, ਅਪਰਾਧਿਕ ਸਾਜਿਸ਼, ਡਕੈਤੀ, ਕਤਲੇਆਮ ਦੇ ਸਮੇਤ ਉਸਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਕਈ ਹੋਰ ਧਾਰਾਵਾਂ ਤਹਿਤ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੱਧੂ ਨੂੰ 9 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਹ ਦੋ ਮਹੀਨਿਆਂ ਤੋਂ ਵੱਧ ਸਮੇਂ ਲਈ ਜੇਲ੍ਹ ਵਿੱਚ ਰਿਹਾ ਅਤੇ 17 ਅਪ੍ਰੈਲ ਨੂੰ ਜ਼ਮਾਨਤ ‘ਤੇ ਰਿਹਾ ਹੋਇਆ ਸੀ।

Leave a Reply

Your email address will not be published. Required fields are marked *