ਸ਼ਨੀਵਾਰ ਸ਼ਾਮ ਨੂੰ ਦੱਖਣੀ ਆਕਲੈਂਡ ਵਿੱਚ ਦੋ ਕਾਰਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ਾਮ 7.40 ਵਜੇ ਦੇ ਆਸਪਾਸ ਓਤਾਹੁਹੂ ਵਿੱਚ ਗ੍ਰੇਟ ਸਾਊਥ ਰੋਡ ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ। ਹਾਦਸੇ ‘ਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਜਦਕਿ ਹਾਦਸੇ ਵਿੱਚ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਇਸ ਦੌਰਾਨ ਇੱਕ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਫਿਲਹਾਲ ਹਾਦਸੇ ਦੇ ਹਾਲਾਤਾਂ ਦੀ ਜਾਂਚ ਜਾਰੀ ਹੈ।
