2022 ਦੀਆ ਪੰਜਾਬ ਵਿਧਾਨਸਭਾ ਚੋਣਾਂ ‘ਚ ਕੁੱਝ ਹੀ ਸਮਾਂ ਬਾਕੀ ਰਹਿ ਗਿਆ ਹੈ। ਇਸ ਦੌਰਾਨ ਆਗੂਆਂ ਦਾ ਪਾਰਟੀਆਂ ‘ਚ ਆਉਣ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਵਿਚਕਾਰ ਕਾਂਗਰਸ ਨੂੰ ਸੁਨਾਮ ਤੋਂ ਵੱਡਾ ਝਟਕਾ ਲੱਗਿਆ ਹੈ। ਟਿਕਟ ਨਾ ਮਿਲਣ ‘ਤੇ ਕਾਂਗਰਸ ਤੋਂ ਨਾਰਾਜ਼ ਚੱਲ ਰਹੀ ਦਮਨ ਥਿੰਦ ਬਾਜਵਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਕਾਂਗਰਸ ਨੇ ਦਮਨ ਬਾਜਵਾ ਦੀ ਟਿਕਟ ਕੱਟ ਕੇ ਜਸਵਿੰਦਰ ਧੀਮਾਨ ਨੂੰ ਦਿੱਤੀ ਸੀ, ਜਿਸ ਪਿੱਛੋਂ ਦਾਮਨ ਥਿੰਦ ਬਾਜਵਾ ਨੇ ਆਜ਼ਾਦ ਉਮੀਦਵਾਰ ਵਜੋਂ ਵੀ ਨਾਮਜ਼ਦਗੀ ਭਰੀ ਸੀ ਪਰ ਫਿਰ ਕਾਗਜ਼ ਵਾਪਿਸ ਲੈ ਲਏ ਸਨ।