ਮੇਨਟੇਨੈਂਸ ਏਰੀਏ ‘ਚ ਏਅਰਪੋਰਟ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਜਹਾਜ਼ ਦਾ ਟਾਇਰ ਫਟਿਆ ਹੈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਵਿਅਕਤੀ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਦਰਅਸਲ, ਇਹ ਹਾਦਸਾ ਹਾਰਟਸਫੀਲਡ-ਜੈਕਸਨ ਅਟਲਾਂਟਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵਾਪਰਿਆ ਹੈ। ਜਿਸ ਜਹਾਜ਼ ਨਾਲ ਇਹ ਹਾਦਸਾ ਹੋਇਆ ਉਹ ਡੈਲਟਾ ਏਅਰਲਾਈਨ ਦਾ ਸੀ।
ਇਹ ਹਾਦਸਾ ਮੰਗਲਵਾਰ ਸਵੇਰੇ ਵਾਪਰਿਆ, ਇੰਜੀਨੀਅਰ ਅਟਲਾਂਟਾ ਇੰਟਰਨੈਸ਼ਨਲ ਏਅਰਪੋਰਟ ‘ਤੇ ਮੇਨਟੇਨੈਂਸ ਏਰੀਆ 3 ‘ਚ ਇਕ ਜਹਾਜ਼ ‘ਚ ਕੁਝ ਕੰਮ ਕਰ ਰਹੇ ਸਨ। ਇਸ ਦੌਰਾਨ ਅਚਾਨਕ ਉਸ ਦਾ ਇੱਕ ਟਾਇਰ ਜ਼ੋਰਦਾਰ ਧਮਾਕੇ ਨਾਲ ਫਟ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਉੱਥੇ ਕੰਮ ਕਰ ਰਹੇ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਨੂੰ ਗੰਭੀਰ ਹਾਲਤ ‘ਚ ਨੇੜਲੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਏਅਰਲਾਈਨ ਕੰਪਨੀ ਨੂੰ ਮਾਮਲੇ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮੌਕੇ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਪੁਲਿਸ ਮੁਤਾਬਿਕ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ। ਏਅਰਲਾਈਨ ਕੰਪਨੀ ਅਤੇ ਘਟਨਾ ਦੌਰਾਨ ਮੌਕੇ ‘ਤੇ ਕੰਮ ਕਰ ਰਹੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।