ਜੇਕਰ ਤੁਸੀ ਨਿਊਜ਼ੀਲੈਂਡ ਵਾਸੀ ਹੋ ਅਤੇ ਆਪਣਾ ਨਵਾਂ ਪਾਸਪੋਰਟ ਬਣਵਾਉਣ ਬਾਰੇ ਸੋਚ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ ਹੈ। ਦਰਅਸਲ ਨਿਊਜ਼ੀਲੈਂਡ ਵਾਸੀਆਂ ਨੂੰ ਚਿਤਾਵਨੀ ਦਿੱਤੀ ਜਾ ਰਹੀ ਹੈ ਕਿ ਉਹ ਲੋੜ ਪੈਣ ਤੋਂ ਘੱਟੋ-ਘੱਟ ਦੋ ਮਹੀਨੇ ਪਹਿਲਾਂ ਨਵੇਂ ਪਾਸਪੋਰਟ ਲਈ ਅਪਲਾਈ ਕਰਨ। ਅੰਦਰੂਨੀ ਮਾਮਲਿਆਂ ਦੇ ਵਿਭਾਗ (DIA) ਦੀ ਮੌਜੂਦਾ ਸਲਾਹ ਇਹ ਹੈ ਕਿ ਲੋਕਾਂ ਨੂੰ ਸਟੈਂਡਰਡ ਪਾਸਪੋਰਟ ਜਾਰੀ ਕਰਨ ਅਤੇ ਡਿਲੀਵਰੀ ਲਈ ਅੱਠ ਹਫ਼ਤਿਆਂ ਦਾ ਸਮਾਂ ਦੇਣਾ ਚਾਹੀਦਾ ਹੈ। ਇੰਤਜ਼ਾਰ ਦੇ ਸਮੇਂ ਵਿੱਚ ਵਾਧੇ ਦਾ ਕਾਰਨ ਪਾਸਪੋਰਟ ਪ੍ਰਣਾਲੀ ਵਿੱਚ ਸੁਧਾਰ ਅਤੇ ਇਨ੍ਹਾਂ ਦਿਨਾਂ ਦੌਰਾਨ ਮੰਗ ਵਿੱਚ ਵਾਧਾ ਮੰਨਿਆ ਜਾ ਰਿਹਾ ਹੈ। ਲਗਭਗ 38,000 ਕੀਵੀ ਇਸ ਸਮੇਂ ਆਪਣੇ ਜ਼ਰੂਰੀ ਯਾਤਰਾ ਦਸਤਾਵੇਜ਼ਾਂ ਦੀ ਉਡੀਕ ਕਰ ਰਹੇ ਹਨ। ਹਾਲਾਂਕਿ ਆਮ ਦਿਨਾਂ ‘ਚ ਪਾਸਪੋਰਟਾਂ ਦੀ ਪ੍ਰੋਸੈਸਿੰਗ ਲਈ ਸਰਕਾਰ ਦਾ ਟੀਚਾ 10 ਦਿਨ ਹੈ। ਵਿਭਾਗ ਨੇ ਕਿਹਾ ਕਿ ਫਰਵਰੀ ਵਿੱਚ 39,0000 ਤੋਂ ਵੱਧ ਪਾਸਪੋਰਟ ਜਾਰੀ ਕੀਤੇ ਗਏ ਸਨ।
