ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਆ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਨੂੰ ਕਰਾਚੀ (ਪਾਕਿਸਤਾਨ) ‘ਚ ਐਮਰਜੈਂਸੀ ਲੈਂਡਿੰਗ ਕਰਨੀ ਪਈ ਹੈ। ਇਸ ਦਾ ਕਾਰਨ ਇੱਕ ਯਾਤਰੀ ਦੀ ਸਿਹਤ ਦਾ ਅਚਾਨਕ ਵਿਗੜਨਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਕਰਾਚੀ ਹਵਾਈ ਅੱਡੇ ‘ਤੇ ਡਾਕਟਰੀ ਸਹਾਇਤਾ ਦੇਣ ਤੋਂ ਬਾਅਦ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚ ਗਿਆ।
ਜਾਣਕਾਰੀ ਅਨੁਸਾਰ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਦੁਬਈ ਤੋਂ ਯਾਤਰੀਆਂ ਨੂੰ ਲੈ ਕੇ ਅੰਮ੍ਰਿਤਸਰ ਲਈ ਰਵਾਨਾ ਹੋਈ ਸੀ। ਇਸ ਦੌਰਾਨ ਜਹਾਜ਼ ‘ਚ ਸਵਾਰ ਇੱਕ ਯਾਤਰੀ ਅਚਾਨਕ ਬੀਮਾਰ ਹੋ ਗਿਆ। ਜਹਾਜ਼ ਨੂੰ ਕਰਾਚੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਜਿੱਥੇ ਯਾਤਰੀ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਗਈ। ਯਾਤਰੀ ਦੀ ਸਿਹਤ ‘ਚ ਸੁਧਾਰ ਤੋਂ ਬਾਅਦ ਉਡਾਣ ਦੀ ਇਜਾਜ਼ਤ ਮਿਲਣ ਤੋਂ ਬਾਅਦ ਇਹ ਏਅਰ ਇੰਡੀਆ ਐਕਸਪ੍ਰੈੱਸ ਜਹਾਜ਼ ਕਰਾਚੀ ਹਵਾਈ ਅੱਡੇ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਇਆ ਅਤੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ।