ਮੁਜ਼ੱਫਰਨਗਰ ਮਹਾਂਪੰਚਾਇਤ ਤੋਂ ਪਹਿਲਾ ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ – ‘ਜੇ ਸਾਨੂੰ ਰੋਕਿਆ ਤਾਂ ਤੋੜਾਂਗੇ ਬੈਰੀਅਰ’

farmer mahapanchayat rakesh tikait said

ਦਿੱਲੀ ਦੀਆ ਸਰਹੱਦਾਂ ‘ਤੇ ਕੇਂਦਰ ਸਰਕਾਰ ਦੇ ਨਵੇਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨੇ ਤੋਂ ਵੀ ਜਿਆਦਾ ਦਾ ਸਮਾਂ ਹੋ ਚੁੱਕਾ ਹੈ। ਇਸ ਦੌਰਾਨ ਹੁਣ ਕਿਸਾਨਾਂ ਨੇ ਅੰਦੋਲਨ ਨੂੰ ਤੇਜ਼ ਕਰਨ ਦੀਆ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਬੰਗਾਲ ਤੋਂ ਬਾਅਦ ਹੁਣ ਯੂਪੀ ਵਿੱਚ ਵੀ ਕਿਸਾਨਾਂ ਦੇ ਭਾਜਪਾ ਦੇ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਇਸੇ ਕੜੀ ਦੇ ਤਹਿਤ ਹੁਣ ਭਲਕੇ ਜਾਣੀ ਕਿ 5 ਸਤੰਬਰ ਨੂੰ ਮੁਜ਼ੱਫਰਨਗਰ ਵਿੱਚ ਕਿਸਾਨਾਂ ਦੀ ਇੱਕ ਮਹਾਂਪੰਚਾਇਤ ਹੋਣ ਜਾ ਰਹੀ ਹੈ। ਕਿਸਾਨ ਮਹਾਂਪੰਚਾਇਤ ਦੇ ਮੱਦੇਨਜ਼ਰ ਸਰਕਾਰ ਨੇ ਮੁਜ਼ੱਫਰਨਗਰ ਅਤੇ ਇਸਦੇ ਆਲੇ ਦੁਆਲੇ ਦੇ ਜ਼ਿਲ੍ਹਿਆਂ ਵਿੱਚ ਆਈਪੀਐਸ ਭੇਜੇ ਹਨ। ਏਡੀਜੀ ਰਾਜੀਵ ਸਭਰਵਾਲ ਅਤੇ ਆਈਜੀ ਪ੍ਰਵੀਨ ਕੁਮਾਰ ਸਮੁੱਚੇ ਸਿਸਟਮ ਦੀ ਨਿਗਰਾਨੀ ਕਰ ਰਹੇ ਹਨ। ਕਿਸਾਨਾਂ ਦੀ ਮਹਾਪੰਚਾਇਤ ਵਿੱਚ ਭਾਰੀ ਭੀੜ ਇਕੱਠੀ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਬੇਮਿਸਾਲ ਸੁਰੱਖਿਆ ਪ੍ਰਬੰਧਾਂ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ।

ਉੱਥੇ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਇਸ ਮਹਾਂਪੰਚਾਇਤ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਮਹਾਂਪੰਚਾਇਤ ਲਈ ਪਹੁੰਚਣ ਵਾਲੇ ਲੋਕਾਂ ਦੀ ਗਿਣਤੀ ਦੱਸਣਾ ਅਸੰਭਵ ਹੈ। ਪਰ ਮੈਂ ਵਾਅਦਾ ਕਰ ਸਕਦਾ ਹਾਂ ਕਿ ਇਸ ਵਿੱਚ ਲੋਕ ਵੱਡੀ ਗਿਣਤੀ ਵਿੱਚ ਪਹੁੰਚਣਗੇ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਹਾਂਪੰਚਾਇਤ ਤੱਕ ਪਹੁੰਚਣ ਤੋਂ ਕੋਈ ਨਹੀਂ ਰੋਕ ਸਕਦਾ। ਜੇਕਰ ਉਹ ਸਾਨੂੰ ਰੋਕਦੇ ਹਨ ਤਾਂ ਅਸੀਂ ਬੈਰੀਅਰ ਤੋੜਦੇ ਹੋਏ ਪਹੁੰਚ ਜਾਵਾਂਗੇ। ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਮਹਾਂਪੰਚਾਇਤ ਲਈ ਜ਼ਿਆਦਾਤਰ ਲੋਕ ਪਿੰਡਾਂ ਤੋਂ ਆ ਰਹੇ ਹਨ। ਹਰਿਆਣਾ, ਮਹਾਰਾਸ਼ਟਰ ਤੇ ਦੇਸ਼ ਦੇ ਹੋਰ ਹਿੱਸਿਆਂ ਦੇ ਕਿਸਾਨਾਂ ਦੀ ਵੀ ਇਸ ਵਿੱਚ ਸ਼ਾਮਿਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਲਈ ਕੁੱਲ 5000 ਲੋਕਾਂ ਨੂੰ ਡਿਊਟੀ ਦਿੱਤੀ ਗਈ ਹੈ ਤੇ ਪਹਿਚਾਣ ਪੱਤਰ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਹਾਂਪੰਚਾਇਤ ਲਈ ਸਾਰੀਆਂ ਵਿਵਸਥਾਵਾਂ ਕਰ ਲਈਆਂ ਗਈਆਂ ਹਨ ਤਾਂ ਜੋ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ।

ਸੰਯੁਕਤ ਮੋਰਚੇ ਦੀ ਅਪੀਲ ‘ਤੇ 5 ਸਤੰਬਰ ਨੂੰ ਮੁਜ਼ੱਫਰਨਗਰ’ ਚ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਪੰਚਾਇਤ ਵਿੱਚ ਲੱਖਾਂ ਕਿਸਾਨਾਂ ਦੇ ਇਕੱਠੇ ਹੋਣ ਦੀ ਉਮੀਦ ਹੈ। ਯੂਪੀ, ਪੰਜਾਬ, ਹਰਿਆਣਾ ਅਤੇ ਰਾਜਸਥਾਨ ਤੋਂ ਇਲਾਵਾ ਕਰਨਾਟਕ ਅਤੇ ਤਾਮਿਲਨਾਡੂ, ਕੇਰਲਾ ਵਰਗੇ ਰਾਜਾਂ ਤੋਂ ਵੀ ਕਿਸਾਨਾਂ ਦੇ ਗਰੁੱਪ ਆਉਣੇ ਸ਼ੁਰੂ ਹੋ ਗਏ ਹਨ। ਤਾਮਿਲਨਾਡੂ ਅਤੇ ਕੇਰਲਾ ਤੋਂ ਇਲਾਵਾ, ਕਿਸਾਨਾਂ ਦੇ ਸਮੂਹ ਵੀ ਦੂਜੇ ਰਾਜਾਂ ਤੋਂ ਗਾਜ਼ੀਪੁਰ ਸਰਹੱਦ ਤੇ ਪਹੁੰਚ ਗਏ ਹਨ।

Leave a Reply

Your email address will not be published. Required fields are marked *