ਕਿਸਾਨ ਅੰਦੋਲਨ : ਫਿਰ ਕਿਸਾਨਾਂ ਦੇ ਅੜਿੱਕੇ ਚੜ੍ਹੇ BJP ਦੇ ਆਗੂ, ਹਿਸਾਰ ਵਿੱਚ ਵਿਰੋਧ ‘ਚ ਇਕੱਠੇ ਹੋਏ ਕਿਸਾਨਾਂ ਨੇ ਪਾੜੇ ਭਾਜਪਾ ਦੇ ਝੰਡੇ ਤੇ ਫਲੈਕਸਾਂ

Farmers protest hisar against bjp

ਤਕਰੀਬਨ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਵੱਲੋ ਮੋਦੀ ਸਰਕਾਰ ਵੱਲੋ ਬਣਾਏ ਗਏ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ ਰਿਹਾ ਹੈ। ਇਸ ਦੌਰਾਨ ਭਾਜਪਾ ਆਗੂਆਂ ਨੂੰ ਵੀ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿਆਣਾ ਵਿੱਚ ਵੀ ਭਾਜਪਾ ਨੇਤਾਵਾਂ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸੇ ਕੜੀ ‘ਚ ਵੀਰਵਾਰ ਨੂੰ ਇੱਕ ਵਾਰ ਫਿਰ ਭਾਜਪਾ ਦੇ ਆਗੂਆਂ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ ਹੈ।

ਇਸੇ ਦੌਰਾਨ ਵੀਰਵਾਰ ਨੂੰ ਹਿਸਾਰ ਵਿੱਚ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਬੈਠਕ ਦੇ ਵਿਰੋਧ ਵਿੱਚ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਸੀ। ਬੁੱਧਵਾਰ ਨੂੰ ਕਿਸਾਨਾਂ ਨੇ ਕਾਲੇ ਝੰਡੇ ਦਿਖਾ ਕੇ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਚੌਕਸ ਹੋ ਗਿਆ ਹੈ ਅਤੇ ਵਾਧੂ ਪੁਲਿਸ ਫੋਰਸ ਨੂੰ ਤੈਨਾਤ ਕਰ ਦਿੱਤਾ ਗਿਆ। ਵੀਰਵਾਰ ਨੂੰ ਸਵੇਰ ਤੋਂ ਹੀ ਭਾਜਪਾ ਦਫਤਰ ਤੋਂ ਥੋੜ੍ਹੀ ਦੂਰੀ ‘ਤੇ ਬੈਰੀਕੇਡ ਲਗਾਏ ਗਏ ਸਨ। ਪੁਲਿਸ ਨੇ ਸੈਕਟਰ 14 ਦੇ ਨੇੜੇ ਨਾਕਾ ਲਗਾ ਕੇ ਵਾਹਨਾਂ ਦੇ ਦਾਖਲੇ ਨੂੰ ਰੋਕ ਦਿੱਤਾ ਹੈ। ਇਸ ਤੋਂ ਬਾਅਦ ਗੁੱਸੇ ਵਿੱਚ ਆਏ ਕਿਸਾਨਾਂ ਨੇ ਭਾਜਪਾ ਦਫ਼ਤਰ ਨੇੜੇ ਝੰਡੇ ਅਤੇ ਫਲੈਕਸਾਂ ਨੂੰ ਪਾੜ ਦਿੱਤਾ।

ਜ਼ਿਕਰਯੋਗ ਹੈ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 7 ਮਹੀਨੇ ਪੂਰੇ ਹੋਣ ਵਾਲੇ ਹਨ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ।

Leave a Reply

Your email address will not be published. Required fields are marked *