ਕਿਸਾਨਾਂ ਨੇ BJP ਆਗੂ ਹਰਜੀਤ ਗਰੇਵਾਲ ਦੇ ਖੇਤਾਂ ‘ਚ ਵੜ ਹੱਥਾਂ ਨਾਲ ਹੀ ਪੱਟ ਸੁੱਟਿਆ ਲੱਗਿਆ ਝੋਨਾ

Farmers uproot paddy from Harjeet Grewals fields

ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਿਹਾ ਕਿਸਾਨ ਅੰਦੋਲਨ ਪਿਛਲੇ 7 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ। ਕਿਸਾਨ ਲਗਾਤਾਰ ਮੋਦੀ ਸਰਕਾਰ ਵੱਲੋ ਪਾਸ ਕੀਤੇ ਗਏ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਪਰ ਇਸ ਦੌਰਾਨ ਭਾਜਪਾ ਦੇ ਆਗੂਆਂ ਖਿਲਾਫ ਵੀ ਕਿਸਾਨਾਂ ਦਾ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੀ ਤਾਜ਼ਾ ਉਦਾਹਰਣ ਸ਼ੁੱਕਰਵਾਰ ਨੂੰ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਧਨੌਲਾ ਤੋਂ ਸਾਹਮਣੇ ਆਈ ਹੈ। ਜਿੱਥੇ ਕਿਸਾਨਾਂ ਨੇ ਭਾਜਪਾ ਦੇ ਆਗੂ ਹਰਜੀਤ ਸਿੰਘ ਗਰੇਵਾਲ ਦਾ ਵਿਰੋਧ ਅਤੇ ਸਮਾਜਿਕ ਬਾਈਕਾਟ ਕਰਦਿਆਂ ਉਨ੍ਹਾਂ ਦੇ ਖੇਤ ‘ਚ ਲੱਗਿਆ ਝੋਨਾ ਪੁੱਟ ਦਿੱਤਾ।

ਦਰਅਸਲ ਕਿਸਾਨਾਂ ਨੇ ਭਾਜਪਾ ਦੇ ਆਗੂ ਹਰਜੀਤ ਸਿੰਘ ਗਰੇਵਾਲ ਦਾ ਸਮਾਜਿਕ ਬਾਈਕਾਟ ਕਰਨ ਦਾ ਐਲਾਨ ਕੀਤਾ ਹੋਇਆ ਹੈ। ਕਿਉਂਕ ਭਾਜਪਾ ਦੇ ਆਗੂ ਹਰਜੀਤ ਸਿੰਘ ਗਰੇਵਾਲ ਲਗਾਤਾਰ ਖੇਤੀ ਕਾਨੂੰਨਾਂ ਦੇ ਪੱਖ ਵਿੱਚ ਬੋਲਦੇ ਆ ਰਹੇ ਹਨ। ਜਿਸ ਕਾਰਨ ਕਿਸਾਨ ਵਲੋਂ ਭਾਜਪਾ ਆਗੂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਕਾਰਨ ਅੱਜ ਉਨ੍ਹਾਂ ਦੀ ਪੈਲੀ ‘ਚ ਲੱਗਿਆ ਝੋਨਾ ਕਿਸਾਨਾਂ ਨੇ ਹੱਥਾਂ ਨਾਲ ਹੀ ਪੱਟ ਸੁੱਟਿਆ। ਕਿਸਾਨਾਂ ਨੇ ਕਿਹਾ ਕਿ ‘ਜੇ ਹਰਜੀਤ ਗਰੇਵਾਲ ਵਿੱਚ ਦਮ ਹੈ ਤਾਂ ਸਾਨੂੰ ਆਕੇ ਰੋਕ ਲਵੇ।’ ਕਿਸਾਨਾਂ ਨੇ ਅੱਗੇ ਕਿਹਾ ਕਿ ਅਸੀਂਂ ਪਿੰਡ ਵਾਸੀਆਂ ਅਤੇ ਪੰਜਾਬ ਵਾਸੀਆਂ ਨੂੰ ਪਹਿਲਾਂ ਅਪੀਲ ਕਰ ਚੁੱਕੇ ਹਾਂ ਕਿ ਹਰਜੀਤ ਗਰੇਵਾਲ ਦੀ ਜ਼ਮੀਨ ਕੋਈ ਵੀ ਵਿਅਕਤੀ ਠੇਕੇ ‘ਤੇ ਨਾ ਲਵੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪਹਿਲਾਂ ਠੇਕੇ ‘ਤੇ ਜ਼ਮੀਨ ਲੈ ਕੇ ਝੋਨਾ ਲਗਾਉਣ ਵਾਲੇ ਕਿਸਾਨ ਨੂੰ ਸਮਝਾਉਣ ਆਏ ਸੀ ਪਰ ਉਨ੍ਹਾਂ ਕਿਸਾਨ ਔਰਤਾਂ ਪ੍ਰਤੀ ਅਪਸ਼ਬਦ ਬੋਲੇ ਗਏ ਜਿਸ ਦੇ ਰੋਸ ਵਜੋਂ ਹੁਣ ਕਿਸਾਨ ਜੱਥੇਬੰਦੀਆਂ ਦੀ ਅਗਵਾਈ ‘ਚ ਕਿਸਾਨਾਂ ਨੇ ਇਸ ਜ਼ਮੀਨ ‘ਤੇ ਲੱਗਿਆ ਝੋਨਾ ਪੱਟ ਦਿੱਤਾ ਹੈ।

ਇਸ ਮਸਲੇ ‘ਤੇ ਜਦ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕੀਤੀ ਉਨ੍ਹਾਂ ਕਿਹਾ ਹਰਜੀਤ ਗਰੇਵਾਲ ਕਿਸਾਨਾਂ ਦਾ ਲਗਾਤਾਰ ਵਿਰੋਧ ਕਰ ਰਿਹਾ ਹੈ ਅਤੇ ਕਿਸਾਨ ਅੰਦੋਲਨ ਵਿੱਚ ਬੈਠੇ ਕਿਸਾਨਾਂ ਨੂੰ ਕਿਸਾਨ ਨਹੀਂ ਮੰਨ ਰਿਹਾ। ਦੱਸ ਦੇਈਏ ਹੈ ਕਿ ਹਰਜੀਤ ਸਿੰਘ ਗਰੇਵਾਲ ਦੀ ਜੱਦੀ ਜ਼ਮੀਨ ਦੋ ਜਗ੍ਹਾ ‘ਤੇ ਹੈ ਅਤੇ ਇੱਕ ਜਗ੍ਹਾ ਪੰਜ ਏਕੜ ਜਦਕਿ ਸੂਜੀ ਜਗ੍ਹਾ ਡੇਢ ਏਕੜ ਅਤੇ ਪੰਜ ਏਕੜ ਕਿਸੇ ਨੇ ਠੇਕੇ ‘ਤੇ ਨਹੀਂਂ ਲਈ ਹੈ। ਉਨ੍ਹਾਂ ਦੀ ਇਹ ਸਾਰੀ ਜ਼ਮੀਨ ਖਾਲੀ ਪਈ ਹੈ। ਪਰ ਇਹ ਡੇਢ ਏਕੜ ਕਿਸੇ ਪਿੰਡ ਦੇ ਵਿਅਕਤੀ ਵੱਲੋਂ ਠੇਕੇ ‘ਤੇ ਲਈ ਗਈ ਸੀ। ਜਿਸ ਵਿੱਚ ਝੋਨਾ ਲਾਇਆ ਗਿਆ ਸੀ ਤੇ ਸ਼ੁੱਕਰਵਾਰ ਨੂੰ ਜੱਥੇਬੰਦੀਆਂ ਨੇ ਇਸ ਨੂੰ ਨਸ਼ਟ ਕਰਵਾ ਦਿੱਤਾ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਬੀਜੇਪੀ ਆਗੂ ਹਰਜੀਤ ਗਰੇਵਾਲ ਬਿਆਨ ਵੀ ਸਾਹਮਣੇ ਆਇਆ ਹੈ ਉਨ੍ਹਾਂ ਕਿਹਾ ਹੈ ਕਿ ਇਹ ਖੇਤ ਮੇਰੇ ਹਨ ਤੇ ਜਿਹਨਾਂ ਜਥੇਬੰਦੀਆਂ ਨੇ ਉਹਨਾਂ ਦੇ ਖੇਤ ‘ਚੋਂ ਝੋਨਾ ਪੁੱਟਿਆ ਹੈ ਉਨ੍ਹਾਂ ਦੇ ਖਿਲਾਫ ਉਹ ਕਾਨੂੰਨੀ ਕਾਰਵਾਈ ਕਰਵਾਉਣਗੇ।

Leave a Reply

Your email address will not be published. Required fields are marked *