ਸੜਕੀ ਹਾਦਸਿਆਂ ਕਾਰਨ ਆਏ ਦਿਨ ਹੀ ਕੋਈ ਨਾ ਕੋਈ ਵਿਅਕਤੀ ਆਪਣੀ ਜਾਨ ਗਵਾਉਂਦਾ ਹੈ ਤੇ ਜੇਕਰ ਪਿਛਲੇ ਦੋ ਦਿਨਾਂ ਦੀ ਗੱਲ ਕਰੀਏ ਤਾਂ ਇਹ ਅੰਕੜੇ ਪ੍ਰੇਸ਼ਾਨ ਕਰਨ ਵਾਲੇ ਹਨ। ਦਰਅਸਲ ਇੰਨਾਂ ਹਾਦਸਿਆਂ ਵਿੱਚ ਪੰਜ ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਉੱਥੇ ਹੀ ਪੁਲਿਸ ਨੇ ਲੇਬਰ ਵੀਕਐਂਡ ਵਿੱਚ ਵਾਹਨ ਚਾਲਕਾਂ ਨੂੰ ਸੁਰੱਖਿਅਤ ਢੰਗ ਨਾਲ ਗੱਡੀ ਚਲਾਉਣ ਦੀ ਬੇਨਤੀ ਕੀਤੀ ਹੈ।
