ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਕੁਝ ਘੰਟਿਆਂ ਬਾਅਦ ਹੀ, ਪਾਕਿਸਤਾਨ ਵੱਲੋਂ ਕਈ ਥਾਵਾਂ ‘ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਇਸ ਸਬੰਧੀ ਵਿਦੇਸ਼ ਮੰਤਰਾਲੇ ਨੇ ਰਾਤ 11 ਵਜੇ ਦੇ ਕਰੀਬ ਪ੍ਰੈਸ ਕਾਨਫਰੰਸ ਕੀਤੀ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਪਿਛਲੇ ਕੁਝ ਘੰਟਿਆਂ ਤੋਂ ਪਾਕਿਸਤਾਨ ਵੱਲੋਂ ਇਸ ਸਮਝੌਤੇ ਦੀ ਘੋਰ ਉਲੰਘਣਾ ਕੀਤੀ ਜਾ ਰਹੀ ਹੈ। ਭਾਰਤੀ ਫੌਜ ਇਸ ਸਰਹੱਦੀ ਉਲੰਘਣਾ ਨਾਲ ਨਜਿੱਠ ਰਹੀ ਹੈ ਅਤੇ ਕਾਰਵਾਈ ਕਰ ਰਹੀ ਹੈ। ਇਹ ਉਲੰਘਣਾ ਪਾਕਿਸਤਾਨ ਵੱਲੋਂ ਕੀਤੀ ਜਾ ਰਹੀ ਹੈ। ਸਾਡਾ ਮੰਨਣਾ ਹੈ ਕਿ ਪਾਕਿਸਤਾਨ ਨੂੰ ਇਸ ਨੂੰ ਚੰਗੀ ਤਰ੍ਹਾਂ ਸਮਝਣਾ ਚਾਹੀਦਾ ਹੈ ਅਤੇ ਇਸ ‘ਤੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਭਾਰਤੀ ਫੌਜ ਇਸ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ ਅਤੇ ਫੌਜ ਨੂੰ ਠੋਸ ਅਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।
ਤੁਹਾਨੂੰ ਦੱਸ ਦੇਈਏ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ 86 ਘੰਟੇ ਚੱਲਿਆ ਵਿਵਾਦ ਸ਼ਨੀਵਾਰ ਸ਼ਾਮ 5 ਵਜੇ ਖਤਮ ਹੋ ਗਿਆ ਸੀ। ਜਦੋਂ ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ‘ਤੇ ਸਹਿਮਤੀ ਬਣੀ ਸੀ। ਪਰ ਸਿਰਫ਼ 3 ਘੰਟੇ ਬਾਅਦ ਹੀ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਜੰਮੂ-ਕਸ਼ਮੀਰ ਵਿੱਚ ਸਰਹੱਦ ਪਾਰ ਪਾਕਿਸਤਾਨ ਦੀਆਂ ਭੜਕਾਊ ਗਤੀਵਿਧੀਆਂ ਇੱਕ ਵਾਰ ਫਿਰ ਤੇਜ਼ ਹੋ ਗਈਆਂ ਹਨ। ਸ਼ਨੀਵਾਰ ਰਾਤ ਨੂੰ, ਪਾਕਿਸਤਾਨ ਨੇ ਕਈ ਇਲਾਕਿਆਂ ਵਿੱਚ ਜੰਗਬੰਦੀ ਦੀ ਉਲੰਘਣਾ ਕੀਤੀ ਅਤੇ ਭਾਰੀ ਗੋਲਾਬਾਰੀ ਕੀਤੀ, ਜਦੋਂ ਕਿ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਇੱਕ ਸ਼ੱਕੀ ਡਰੋਨ ਕਾਰਨ ਧਮਾਕਾ ਹੋਇਆ।