ਨਿਊਜ਼ੀਲੈਂਡ ਦਾ ਸਿਹਤ ਵਿਭਾਗ ਜਿੱਥੇ ਕਰਮਚਾਰੀਆਂ ਦੀ ਘਾਟ ਨਾਲ ਜੂਝ ਰਿਹਾ ਹੈ। ਉੱਥੇ ਹੀ ਇਸ ਵਿਚਕਾਰ ਕ੍ਰਿਸਮਿਸ ਦੇ ਤਿਓਹਾਰ ਤੋਂ ਪਹਿਲਾਂ ਹੈਲਥ ਨਿਊਜ਼ੀਲੈਂਡ ਨੇ ਕਰਮਚਾਰੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ ਹੈਲਥ ਨਿਊਜ਼ੀਲੈਂਡ ਨੇ ਕਰਮਚਾਰੀਆਂ ਨੂੰ ਕੱਢਣ ਦੀ ਤਿਆਰੀ ਕੀਤੀ ਹੈ। ਇਸ ਸਬੰਧੀ ਜਲਦ ਇੱਕ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ ਤੇ ਪ੍ਰਭਾਵਿਤ ਹੋਣ ਵਾਲੇ ਸਟਾਫ ਨੂੰ ਉਸਤੋਂ ਬਾਅਦ ਸੂਚਿਤ ਕੀਤਾ ਜਾਏਗਾ। ਜ਼ਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਹੀ ਵਿਭਾਗ ਨੇ ਖਰਚਿਆਂ ਵਿੱਚ ਕਮੀ ਲਿਆਉਣ ਲਈ 400 ਦੇ ਕਰੀਬ ਕਰਮਚਾਰੀਆਂ ਦੀ ਛੁੱਟੀ ਕੀਤੀ ਸੀ ਤੇ ਹੁਣ ਦੁਬਾਰਾ ਤੋਂ ਅਜਿਹਾ ਫੈਸਲਾ ਲਏ ਜਾਣ ਦੀ ਆਸ ਹੈ। ਇੱਥੇ ਅਹਿਮ ਗੱਲ ਇਹ ਵੀ ਹੈ ਕਿ ਨਿਊਜ਼ੀਲੈਂਡ ਦਾ ਸਿਹਤ ਵਿਭਾਗ ਕਰਮਚਾਰੀਆਂ ਦੀ ਘਾਟ ਨਾਲ ਵੀ ਜੂਝ ਰਿਹਾ ਹੈ।
