BSF ਦਾ ਅਧਿਕਾਰ ਵੱਧਣ ਕਾਰਨ ਜਾਖੜ ਨੇ ਆਪਣੀ ਹੀ ਸਰਕਾਰ ‘ਤੇ ਚੱਕੇ ਸਵਾਲ, ਕਿਹਾ – ‘ਅੱਧਾ ਪੰਜਾਬ ਕਰ ਤਾਂ ਕੇਂਦਰ ਦੇ ਹਵਾਲੇ’

jakhar raises questions about

ਕੇਂਦਰ ਸਰਕਾਰ ਨੇ ਪੰਜਾਬ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਨੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦਾ ਐਲਾਨ ਕੀਤਾ ਹੈ। ਇਸ ਆਦੇਸ਼ ਦੇ ਤਹਿਤ, ਬੀਐਸਐਫ ਹੁਣ 50 ਕਿਲੋਮੀਟਰ ਤੱਕ ਤਲਾਸ਼ੀ ਅਤੇ ਗ੍ਰਿਫਤਾਰੀਆਂ ਕਰ ਸਕੇਗਾ। ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਅਧਿਕਾਰ ਖੇਤਰ ਵਧਾ ਦੇਣ ‘ਤੇ ਪੰਜਾਬ ਵਿੱਚ ਸਿਆਸਤ ਵੀ ਭਖ ਗਈ ਹੈ। ਕਾਂਗਰਸੀ ਨੇਤਾ ਸੁਨੀਲ ਜਾਖੜ ਨੇ ਆਪਣੀ ਹੀ ਪਾਰਟੀ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਟਵੀਟ ਕੀਤਾ ਕਿ ਸੀਐਮ ਚੰਨੀ ਨੇ ਅੱਧਾ ਪੰਜਾਬ ਕੇਂਦਰ ਨੂੰ ਸੌਂਪ ਦਿੱਤਾ ਹੈ।

ਉਨ੍ਹਾਂ ਕਿਹਾ ਕਿ 50 ਹਜ਼ਾਰ ਵਰਗ ਕਿਲੋਮੀਟਰ ਦਾ ਅੱਧਾ ਖੇਤਰ ਬੀਐਸਐਫ ਨੂੰ ਸੌਂਪ ਦਿੱਤਾ ਗਿਆ ਹੈ। ਕੀ ਅਣਜਾਣੇ ਵਿੱਚ ਅੱਧਾ ਪੰਜਾਬ ਕੇਂਦਰ ਦੇ ਹਵਾਲੇ ਕਰ ਦਿੱਤਾ ਗਿਆ ਹੈ? ਕੀ ਪੰਜਾਬ ਪੁਲਿਸ ਮੂਕ ਦਰਸ਼ਕ ਬਣ ਕੇ ਖੜੀ ਰਹੇਗੀ? ਇਸ ਟਵੀਟ ਵਿੱਚ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੀਐਮ ਚੰਨੀ ਦੀ ਮੁਲਾਕਾਤ ਦਾ ਵੀ ਜ਼ਿਕਰ ਕੀਤਾ ਹੈ।

Likes:
0 0
Views:
15
Article Categories:
India News

Leave a Reply

Your email address will not be published. Required fields are marked *