ਮਿਸ਼ਨ ਪੰਜਾਬ 2022 ਲਈ AAP ਦਾ ਆਗਾਜ਼ ! ਕੇਜਰੀਵਾਲ ਦੇ ਪੰਜਾਬ ਦੌਰੇ ਦੌਰਾਨ ਹੋਵੇਗਾ ਵੱਡਾ ਸਿਆਸੀ ਧਮਾਕਾ !

kejriwal punjab visit

ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਚੋਣਾਂ ਤੋਂ ਪਹਿਲਾਂ ਹਰ ਪਾਰਟੀ ਨੇ ਆਪਣੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਹਰ ਪਾਰਟੀ ਵਿੱਚ ਜੋੜ-ਤੋੜ ਦੀ ਰਾਜਨੀਤੀ ਵੀ ਸ਼ੁਰੂ ਹੋ ਗਈ ਹੈ। ਕੁੱਝ ਦਿਨ ਪਹਿਲਾ ਹੋਏ ਅਕਾਲੀ-ਬਸਪਾ ਗੱਠਜੋੜ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਹਲਚਲ ਪੈਦਾ ਕੀਤੀ ਸੀ। ਜਿਸ ਕਾਰਨ ਬਾਕੀ ਸਿਆਸੀ ਪਾਰਟੀਆਂ ਨੇ ਵੀ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਅੱਜ ਪੰਜਾਬ ਦੀ ਸਿਆਸਤ ਵਿੱਚ ਕਈ ਹੋਰ ਵੱਡੇ ਧਮਾਕੇ ਹੋ ਸਕਦੇ ਹਨ।

ਦਰਅਸਲ ਅੱਜ ਆਮ ਆਦਮੀ ਪਾਰਟੀ (AAP) ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਪੰਜਾਬ ਦਾ ਦੌਰਾ ਕਰ ਰਹੇ ਹਨ। ਇਸ ਬਾਰੇ ਕੇਜਰੀਵਾਲ ਨੇ ਖ਼ੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਬਦਲਾਅ ਚਾਹੁੰਦਾ ਹੈ। ਸਿਰਫ ਆਮ ਆਦਮੀ ਪਾਰਟੀ ਹੀ ਉਮੀਦ ਹੈ। ਇਸ ਬਾਰੇ ਮੁੜ ਟਵੀਟ ਕਰਦਿਆਂ ‘AAP’ ਆਗੂ ਅਤੇ ਪੰਜਾਬ ਵਿੱਚ ਸੰਸਦ ਮੈਂਬਰ ਭਗਵੰਤ ਮਾਨ ਨੇ ਲਿਖਿਆ ਕਿ ਤੁਹਾਡਾ ਸਵਾਗਤ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਪਹਿਰ 1.30 ਵਜੇ ਏਂਨਸਟਿਲਿਆ ਹੋਟਲ ਵਿੱਚ ਇੱਕ ਪ੍ਰੈੱਸ ਕਾਨਫਰੰਸ ਵੀ ਕਰਨਗੇ। ਖਬਰਾਂ ਅਨੁਸਾਰ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ, ਜੋ ਕਿ ਬੇਅਦਵੀ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁਖੀ ਸੀ, ਆਮ ਆਦਮੀ ਪਾਰਟੀ ਦਾ ਹਿੱਸਾ ਬਣਨ ਜਾ ਰਹੇ ਹਨ। ਅੱਜ ਉਨ੍ਹਾਂ ਦੇ ਅੰਮ੍ਰਿਤਸਰ ਪਹੁੰਚ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਹਨ। ਜੇ ਅਜਿਹਾ ਹੋਇਆ ਤਾਂ ਇਹ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਉਲਟਫੇਰ ਹੋਵੇਗਾ। ਪ੍ਰੈਸ ਕਾਨਫਰੰਸ ਤੋਂ ਬਾਅਦ ਦੁਪਹਿਰ 2.30 ਵਜੇ ਉਹ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ 3 ਵਜੇ ਸ਼੍ਰੀ ਦੁਰਗੀਆਣਾ ਮੰਦਿਰ ਵੀ ਜਾਣਗੇ।

ਜਿਕਰਯੋਗ ਹੈ ਕਿ ਅਗਲੇ ਸਾਲ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹਨ ਅਤੇ ਸਾਲ 2017 ਦੀਆਂ ਚੋਜਨਾ ਵਿੱਚ ਆਮ ਆਦਮੀ ਪਾਰਟੀ ਮੁਖ ਵਿਰੋਧੀ ਪਾਰਟੀ ਬਣ ਕੇ ਉਭਰੀ ਸੀ। ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜ ਰਹੀ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ 20 ਸੀਟਾਂ ਆਈਆਂ ਸਨ।

Leave a Reply

Your email address will not be published. Required fields are marked *