ਇੱਕ ਵਾਰ ਫਿਰ ਕਿਸਾਨਾਂ ਦੇ ਹੱਕ ‘ਚ ਆਈ ਮੀਆਂ ਖਲੀਫਾ, ਲਖੀਮਪੁਰ ਖੀਰੀ ਮਾਮਲੇ ਤੋਂ ਬਾਅਦ ਸਾਂਝੀ ਕੀਤੀ ਇਹ ਭਾਵੁਕ ਪੋਸਟ

mia khalifa come in favor of farmers

ਬਹੁਤ ਸਾਰੇ ਅੰਤਰਰਾਸ਼ਟਰੀ ਕਲਾਕਾਰ ਪਹਿਲੇ ਦਿਨੋਂ ਹੀ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ ਅਤੇ ਹੁਣ ਇੱਕ ਵਾਰ ਫਿਰ ਸਾਬਕਾ ਅਮਰੀਕਨ ਐਡਲਟ ਸਟਾਰ, ਮੀਆ ਖਲੀਫਾ ਨੇ ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਦੇ ਹੱਕ ‘ਚ ਅਤੇ ਲਖੀਮਪੁਰ ਖੀਰੀ ‘ਚ ਵਾਪਰੀ ਘਟਨਾ ਦਾ ਵਿਰੋਧ ਕੀਤਾ ਹੈ। ਮੀਆਂ ਖਲੀਫਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਸਾਂਝੀ ਕੀਤੀ ਹੈ। ਮੀਆਂ ਖਲੀਫਾ ਇਸ ਘਟਨਾ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਨਾਮਾਂ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਉਸ ਨੇ ਭਾਰਤੀ ਸਰਕਾਰ ਦੇ ਵਿਰੋਧ ਵਿੱਚ ਪੋਸਟ ਸਾਂਝੀ ਕੀਤੀ ਹੈ । ਇਸ ਘਟਨਾ ਵਿੱਚ, ਕਿਸਾਨਾਂ ਦੁਆਰਾ ਕੀਤੇ ਜਾ ਰਹੇ ਵਿਰੋਧ ਦੌਰਾਨ ਵਾਪਰੀ ਘਟਨਾ ਵਿੱਚ ਅੱਠ ਲੋਕਾਂ ਦੀ ਜਾਨ ਚਲੀ ਗਈ ਸੀ। ਜਿਨ੍ਹਾਂ ਕਿਸਾਨਾਂ ਨੇ ਆਪਣੀ ਜਾਨ ਗਵਾਈ ਹੈ ਉਨ੍ਹਾਂ ‘ਚ ਨਛੱਤਰ ਸਿੰਘ (60), ਦਲਜੀਤ ਸਿੰਘ (35), ਲਵਪ੍ਰੀਤ ਸਿੰਘ (20) ਅਤੇ ਗੁਰਵਿੰਦਰ ਸਿੰਘ (19) ਸ਼ਾਮਿਲ ਹਨ

Leave a Reply

Your email address will not be published. Required fields are marked *