ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਡਾਇਟ ‘ਚ ਸ਼ਾਮਿਲ ਕਰੋ ਇਹ ਚੀਜ਼ਾਂ

Natural Foods to Control High BP

ਪੂਰੇ ਵਿਸ਼ਵ ਵਿੱਚ ਇੱਕ ਅਰਬ ਤੋਂ ਵੱਧ ਲੋਕ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਨਾਲ ਜੂਝ ਰਹੇ ਹਨ। ਜਿਸ ਕਾਰਨ ਦਿਲ ਨਾਲ ਸਬੰਧਿਤ ਬਿਮਾਰੀਆਂ ਦਾ ਖਤਰਾ ਹੋਣ ਦਾ ਖ਼ਤਰਾ ਹੈ। ਅਜਿਹੀ ਸਥਿਤੀ ਵਿੱਚ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਆਪਣੀ ਰੋਜ਼ ਦੀ ਖੁਰਾਕ ਦਾ ਖਾਸ ਧਿਆਨ ਰੱਖਣ ਦੀ ਜਰੂਰਤ ਹੁੰਦੀ ਹੈ। ਦੂਜੇ ਪਾਸੇ ਮਾਹਿਰਾਂ ਦਾ ਮੰਨਣਾ ਹੈ ਕਿ ਰੋਜ਼ਾਨਾ ਖੁਰਾਕ ਵਿੱਚ ਕੁੱਝ ਤਬਦੀਲੀਆਂ ਕਰਕੇ ਇਸ ਸਮੱਸਿਆ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਜੀ ਹਾਂ, ਜਿੱਥੇ ਲੂਣ, ਮਿੱਠੇ ਅਤੇ ਤੇਲਯੁਕਤ ਭੋਜਨ ਬਲੱਡ ਪ੍ਰੈਸ਼ਰ ਨੂੰ ਵਧਾਉਣ ਦਾ ਕੰਮ ਕਰਦੇ ਹਨ, ਉਥੇ ਹੀ ਹੈਲਦੀ ਡਾਇਟ ਇਸ ਨੂੰ ਕੰਟਰੋਲ ਕਰਕੇ ਸਿਹਤਮੰਦ ਰਹਿਣ ਵਿੱਚ ਕਾਰਗਰ ਮੰਨੀ ਜਾਂਦੀ ਹੈ। High BP ਨੂੰ ਕੰਟਰੋਲ ਕਰਨ ਲਈ ਡਾਇਟ ‘ਚ ਸ਼ਾਮਿਲ ਕਰੋ ਅੱਗੇ ਲਿਖੀਆਂ ਚੀਜ਼ਾਂ—-

ਕੇਲਾ : ਕੇਲਾ ਪੋਟਾਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ, ਫਾਈਬਰ ਆਦਿ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਹ ਸਰੀਰ ਨੂੰ ਸਹੀ ਵਜ਼ਨ ਪ੍ਰਦਾਨ ਕਰਨ ਦੇ ਨਾਲ-ਨਾਲ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਕਾਰਗਰ ਹੈ। ਪੋਟਾਸ਼ੀਅਮ ਖੂਨ ਦੀਆਂ ਨਾੜੀਆਂ ਦੀਆਂ ਦੀਵਾਰਾਂ ਵਿੱਚ ਤਣਾਅ ਘੱਟ ਕਰਨ ਵਿੱਚ ਮਦਦ ਕਰਦਾ ਹੈ। ਅਜਿਹੀ ਸਥਿਤੀ ਵਿੱਚ, ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ।

ਬੀਨਜ਼ ਅਤੇ ਦਾਲ : ਬੀਨਜ਼ ਅਤੇ ਦਾਲ ਫਾਈਬਰ, ਆਇਰਨ, ਪੋਟਾਸ਼ੀਅਮ, ਮੈਗਨੀਸ਼ੀਅਮ ਆਦਿ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀਆਂ ਹਨ। ਇੰਨਾਂ ਦਾ ਸੇਵਨ ਕਰਨਾ ਹਾਈ ਬਲੱਡ ਪ੍ਰੈਸ਼ਰ ਨੂੰ ਘਟਾਉਣ ‘ਚ ਮਦਦ ਕਰਦਾ ਹੈ। ਇਸਦੇ ਨਾਲ, ਸਰੀਰਕ ਵਿਕਾਸ ਵੀ ਵਧੀਆ ਢੰਗ ਨਾਲ ਹੁੰਦਾ ਹੈ। ਖੋਜ ਅਨੁਸਾਰ ਬੀਨਜ਼ ਅਤੇ ਦਾਲਾਂ ਦਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਘੱਟ ਸਕਦਾ ਹੈ। ਅਜਿਹੀ ਸਥਿਤੀ ਵਿੱਚ, ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਮਰੀਜ਼ਾਂ ਨੂੰ ਇਨ੍ਹਾਂ ਦਾ ਸੇਵਨ ਕਰਨਾ ਲਾਜ਼ਮੀ ਹੈ।

ਖੱਟੇ ਫਲ : ਖੱਟੇ ਫਲ ਵਿਟਾਮਿਨ ਸੀ ਨਾਲ ਭਰਪੂਰ ਹੁੰਦੇ ਹਨ। ਇਸ ਤੋਂ ਇਲਾਵਾ ਇਨ੍ਹਾਂ ‘ਚ ਖਣਿਜ, ਹੋਰ ਵਿਟਾਮਿਨ, ਪੋਟਾਸ਼ੀਅਮ, ਫਾਈਬਰ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਆਦਿ ਹੁੰਦੇ ਹਨ। ਇਸ ਦੇ ਸੇਵਨ ਨਾਲ ਇਮਿਊਨਿਟੀ ਵੱਧਣ ਦੇ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਵੀ ਮਦਦ ਮਿਲਦੀ ਹੈ। ਇਸ ਨਾਲ ਦਿਲ ਸੰਬੰਧੀ ਸਮੱਸਿਆਵਾਂ ਦਾ ਖਤਰਾ ਵੀ ਘੱਟ ਰਹਿੰਦਾ ਹੈ।

ਫੈਟੀ ਮੱਛੀ : ਹਾਈ ਬਲੱਡ ਪ੍ਰੈਸ਼ਰ ਵਾਲੇ ਮਰੀਜ਼ ਇਸ ਨੂੰ ਕੰਟਰੋਲ ਕਰਨ ਲਈ ਫੈਟੀ ਮੱਛੀ ਦਾ ਸੇਵਨ ਕਰ ਸਕਦੇ ਹਨ। ਇਸ ਵਿੱਚ ਓਮੇਗਾ 3 ਫੈਟੀ ਐਸਿਡ ਜ਼ਿਆਦਾ ਹੁੰਦਾ ਹੈ, ਜੋ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਕੇ ਦਿਲ ਨੂੰ ਤੰਦਰੁਸਤ ਰੱਖਣ ‘ਚ ਮਦਦ ਕਰਦਾ ਹਨ। ਇਸ ਤੋਂ ਇਲਾਵਾ ਚਿਕਨਾਈ ਯੁਕਤ ਮੱਛੀ ਖੂਨ ਦੀਆਂ ਨਾੜੀਆਂ ਨੂੰ ਸੁੰਗੇੜਨ ਵਾਲੇ ਯੌਗਿਕਾ, ਸੋਜ ਨੂੰ ਘੱਟ ਕਰਕੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖਣ ਵਿੱਚ ਕਾਰਗਰ ਹੁੰਦੀ ਹੈ।

ਕੱਦੂ ਦੇ ਬੀਜ : ਕੱਦੂ (ਪੇਠੇ) ਦੇ ਬੀਜ ਵਿੱਚ ਫਾਈਬਰ, ਆਇਰਨ, ਮੈਗਨੀਸ਼ੀਅਮ, ਪੋਟਾਸ਼ੀਅਮ, ਆਰਜਿਨਿਨ ਅਤੇ ਐਂਟੀ-ਆਕਸੀਡੈਂਟ ਹੁੰਦੇ ਹਨ। ਇਹ ਬਲੱਡ ਪ੍ਰੈਸ਼ਰ ਨੂੰ ਕਾਬੂ ‘ਚ ਰੱਖ ਕੇ ਦਿਲ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੇ ਹਨ। ਅਜਿਹੀ ਸਥਿਤੀ ਵਿੱਚ ਦਿਲ ਨਾਲ ਸਬੰਧਿਤ ਬੀਮਾਰੀਆਂ ਦੀ ਲਪੇਟ ਵਿੱਚ ਆਉਣ ਦਾ ਖਤਰਾ ਕਈ ਗੁਣਾ ਘੱਟ ਜਾਂਦਾ ਹੈ। ਤੁਸੀਂ ਆਪਣੀ ਰੋਜ਼ਾਨਾ ਦੀ ਖੁਰਾਕ ‘ਚ ਕੱਦੂ ਦੇ ਬੀਜ ਜਾਂ ਤੇਲ ਨੂੰ ਸ਼ਾਮਿਲ ਕਰ ਸਕਦੇ ਹੋ।

ਪਿਸਤਾ : ਦੂਜੇ ਸੁੱਕੇ ਫਲਾਂ ਦੀ ਤਰ੍ਹਾਂ, ਪਿਸਤਾ ਵੀ ਕਿਸੇ ਸੁਪਰ ਫੂਡ ਤੋਂ ਘੱਟ ਨਹੀਂ ਹੁੰਦਾ। ਇਸ ਵਿੱਚ ਪੋਟਾਸ਼ੀਅਮ, ਫਾਈਬਰ, ਆਇਰਨ ਆਦਿ ਪੋਸ਼ਕ ਤੱਤ ਹੁੰਦੇ ਹਨ। ਇਸ ਦੇ ਸੇਵਨ ਨਾਲ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਅਜਿਹੀ ਸਥਿਤੀ ਵਿੱਚ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਇਸ ਨੂੰ ਰੋਜ਼ਾਨਾ ਆਪਣੀ ਖੁਰਾਕ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ।

ਜਾਮਣ : ਸ਼ੂਗਰ ਹੀ ਨਹੀਂ ਬਲਕਿ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਜਾਮਣ ਵੀ ਫਾਇਦੇਮੰਦ ਹੈ। ਪੌਸ਼ਟਿਕ ਤੱਤਾਂ ਅਤੇ ਐਂਟੀ-ਆਕਸੀਡੈਂਟਾਂ ਨਾਲ ਭਰਪੂਰ ਜਾਮਣ ਨੂੰ ਸੁਪਰ ਫੂਡ ਕਿਹਾ ਜਾਂਦਾ ਹੈ। ਇਸ ਵਿੱਚ ਮੌਜੂਦ ਐਂਥੋਸਾਇਨਿਨ ਐਂਟੀ-ਆਕਸੀਡੈਂਟ ਖੂਨ ‘ਚ ਨਾਈਟ੍ਰਿਕ ਆਕਸਾਈਡ ਦੇ ਪੱਧਰ ਨੂੰ ਵਧਾਉਣ ਅਤੇ ਖੂਨ ਦੀਆਂ ਨਾੜੀਆਂ ਨੂੰ ਰੇਜ਼ਿਸਟੇਂਟ ਕਰਨ ਵਾਲੇ ਅਣੂਆਂ ਦੇ ਉਤਪਾਦਨ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਅਜਿਹ ਵਿੱਚ ਹਾਈ ਬਲੱਡ ਪ੍ਰੈਸ਼ਰ ਘੱਟ ਹੋਣ ਵਿੱਚ ਫਾਇਦਾ ਮਿਲਦਾ ਹੈ।

 

Likes:
0 0
Views:
225
Article Categories:
Health

Leave a Reply

Your email address will not be published. Required fields are marked *