Breaking News : ਸਿੱਧੂ ਦਾ ਸ਼ਕਤੀ ਪ੍ਰਦਰਸ਼ਨ ! ਸੁਖਜਿੰਦਰ ਰੰਧਾਵਾ ਦੇ ਘਰ ਪਹੁੰਚੇ ਨਵਜੋਤ ਸਿੱਧੂ ਸਣੇ ਕਈ ਮੰਤਰੀ ਤੇ ਵਿਧਾਇਕ

navjot singh sidhu reached

ਕਾਂਗਰਸ ਪਾਰਟੀ ਦੇ ਵਿੱਚ ਸ਼ੁਰੂ ਹੋਇਆ ਅੰਦਰੂਨੀ ਕਲੇਸ਼ ਅਜੇ ਵੀ ਖਤਮ ਨਹੀਂ ਹੋਇਆ ਹੈ, ਉੱਥੇ ਹੀ ਹੁਣ ਕੈਬਨਿਟ ਵਿੱਚ ਵੱਡੇ ਫੇਰਬਦਲ ਹੋਣ ਦੀਆਂ ਚਰਚਾਵਾਂ ਵੀ ਹੋ ਰਹੀਆਂ ਹਨ, ਇਸ ਵਿਚਕਾਰ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਨਵਜੋਤ ਸਿੰਘ ਸਿੱਧੂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪਹੁੰਚੇ ਸਨ। ਸੈਕਟਰ-39 ਚੰਡੀਗੜ੍ਹ ਵਿਖੇ ਸਥਿਤ ਸੁਖਜਿੰਦਰ ਰੰਧਾਵਾ ਦੇ ਘਰ ਇੱਕ ਵੱਡੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਸਿੱਧੂ ਦੇ ਨਾਲ ਸੁਖਜਿੰਦਰ ਰੰਧਾਵਾ ਦੇ ਘਰ ਤ੍ਰਿਪਤ ਬਾਜਵਾ, ਚਰਨਜੀਤ ਸਿੰਘ ਚੰਨੀ, ਵਿਧਾਇਕ ਅੰਗਦ ਸੈਣੀ, ਹਰਜੋਤ ਕਮਲ, ਸੁੱਖ ਸਰਕਾਰੀਆ, ਪਰਗਟ ਸਿੰਘ, ਕੁਲਜੀਤ ਨਾਗਰਾ, ਕੁਸ਼ਲਦੀਪ ਢਿੱਲੋਂ, ਕੁਲਬੀਰ ਸਿੰਘ ਜੀਰਾ, ਬਰਿੰਦਰਮੀਤ ਪਾਹੜਾ ਵੀ ਮੌਜੂਦ ਰਹੇ ਹਨ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਅੱਜ ਬਿਨਾਂ ਸੁਰੱਖਿਆ ਦੇ ਹੁੰਡਈ ਵਰਨਾ ਗੱਡੀ ਵਿੱਚ ਪਹੁੰਚੇ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਵਿੱਚ ਲੰਮੇ ਸਮੇਂ ਤੋਂ ਅੰਦਰੂਨੀ ਕਲੇਸ਼ ਚੱਲ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕਈ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੇ ਮੋਰਚਾ ਖੋਲ੍ਹਿਆ ਹੋਇਆ ਹੈ। ਇਸ ਦੌਰਾਨ ਵੀਰਵਾਰ ਸਵੇਰ ਤੋਂ ਕੈਬਨਿਟ ਵਿੱਚ ਵੱਡੇ ਫੇਰਬਦਲ ਦੀ ਤਿਆਰੀ ਦੀ ਚਰਚਾ ਹੋ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਤਿੰਨ ਚੋਟੀ ਦੇ ਮੰਤਰੀਆਂ ਦੀ ਕੈਬਨਿਟ ਤੋਂ ਛੁੱਟੀ ਕਰ ਦਿੱਤੀ ਜਾਵੇਗੀ ਅਤੇ ਕੁੱਝ ਨਵੇਂ ਚਿਹਰੇ ਸ਼ਾਮਿਲ ਕੀਤੇ ਜਾਣਗੇ। ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਨੇ ਸਿੱਧੂ ਨੂੰ ਪੰਜਾਬ ਕਾਂਗਰਸ ਵਿੱਚ ਵੱਡਾ ਅਹੁਦਾ ਦੇਣ ਦਾ ਵਾਅਦਾ ਕੀਤਾ ਹੈ।

Leave a Reply

Your email address will not be published. Required fields are marked *