ਗੁਰੂ ਹਰਗੋਬਿੰਦ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਮੀਰੀ-ਪੀਰੀ ਸਥਾਪਨਾ ਦਿਵਸ ਮਨਾਇਆ ਗਿਆ ਸ਼ਰਧਾ-ਪੂਰਵਕ

0
288

ਆਕਲੈਂਡ (14 ਜੁਲਾਈ): ਅੱਜ ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਸ਼੍ਰੀ ਗੁਰੂ ਹਰਗੋਬਿੰਦ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਮੀਰੀ-ਪੀਰੀ ਸਥਾਪਨਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ।

ਇਸ ਸਬੰਧ ਵਿੱਚ ਬੀਤੇ ਸ਼ੁਕਰਵਾਰ ਤੋਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ ਸਨ ਅਤੇ ਅੱਜ ਸਵੇਰੇ ਭੋਗ ਪਾਏ ਗਏ।
ਇਸ ਉਪਰੰਤ ਅਖੰਡ ਕੀਰਤਨੀ ਜੱਥੇ ਵਲੋਂ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਭਾਈ ਤਲਵਾਰ ਸਿੰਘ ਬਠਿੰਡੇ ਵਾਲਿਆਂ ਦੇ ਜੱਥੇ ਵਲੋਂ ਸੰਗਤਾਂ ਨੂੰ ਕੀਰਤਨ ਕਰ ਨਿਹਾਲ ਕੀਤਾ ਗਿਆ।

ਇਸ ਤੋਂ ਬਾਅਦ ਭਾਈ ਇੰਦਰਜੀਤ ਸਿੰਘ ਤੀਰ ਦੇ ਢਾਡੀ ਜੱਥੇ ਵਲੋਂ ਗੁਰੂ ਸਾਹਿਬ ਦੇ ਜੀਵਨ ਸਬੰਧੀ ਸੰਗਤਾਂ ਨੂੰ ਝਾਤ ਪੁਆਈ ਭਾਈ ਸਾਹਿਬ ਵਿਸ਼ੇਸ਼ ਤੌਰ ਤੇ ਟੌਰੰਗੇ ਦੇ ਗੁਰਦੁਆਰਾ ਸਾਹਿਬ ਤੋਂ ਇੱਥੇ ਪੁੱਜੇ ਸਨ।

ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਨੋਟ: ਇਸ ਸਬੰਧ ਵਿੱਚ 15 ਜੁਲਾਈ ਤੱਕ 22 ਜੁਲਾਈ ਤੱਕ ਗੁਰਦੁਆਰਾ ਸਾਹਿਬ ਵਿੱਚ ਕੀਰਤਨ ਅਤੇ ਕਥਾ ਸਮਾਗਮ ਜਾਰੀ ਰਹਿਣਗੇ।