ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੂੰ ਜਾਨੋ ਮਾਰਨ ਦੀ ਧਮਕੀ ਦੇਣ ਵਾਲੇ ਦੀ ਅਦਾਲਤ ਵਿੱਚ ਹੋਈ ਪੇਸ਼ੀ

0
280

ਆਕਲੈਂਡ (13 ਅਪ੍ਰੈਲ, ਹਰਪ੍ਰੀਤ ਸਿੰਘ): ਕ੍ਰਾਈਸਚਰਚ ਅੱਤਵਾਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੂੰ ਇਕ ਅਣਜਾਣ ਵਿਅਕਤੀ ਵੱਲੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ ਅਤੇ ਇਸ ਮਾਮਲੇ ਦੀ ਛਾਣਬੀਣ ਤੋਂ ਬਾਅਦ ਉੱਤਰੀ ਆਇਰਲੈਂਡ ਦੇ 19 ਸਾਲਾ ਮੈਥਿਊ ਬਰਨਜ ਦੀ ਗ੍ਰਿਫਤਾਰੀ ਹੋਈ ਸੀ, ਬੀਤੇ ਦਿਨੀਂ ਉਸਦੀ ਨਿਊ ਟਾਊਨ ਹੈਮਿਲਟਨ ਜ਼ਿਲ੍ਹਾ ਅਦਾਲਤ ਵਿੱਚ ਪੇਸ਼ੀ ਹੋਈ, ਜਿੱਥੇ ਉਸਤੇ ਅਦਾਲਤ ਵਿੱਚ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੂੰ ਜਾਨੋ ਮਾਰਨ ਦੀ ਧਮਕੀ ਦੇ ਦੋਸ਼ ਦਾਇਰ ਕੀਤੇ ਗਏ।

ਇਸ ਮਾਮਲੇ ਵਿੱਚ ਹਾਲਾਂਕਿ ਮੈਥਿਊ ਨੂੰ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ ਪਰ ਉਸ 'ਤੇ ਜ਼ਮਾਨਤ ਦੀਆਂ ਬਹੁਤ ਹੀ ਸਖ਼ਤ ਸ਼ਰਤਾਂ ਥੋਪੀਆਂ ਗਈਆਂ ਹਨ। ਇੱਥੇ ਇਹ ਵੀ ਦੱਸਣਯੋਗ ਹੈ ਮੈਥਿਊ 'ਤੇ ਪਹਿਲਾਂ ਲੰਡਨ ਦੇ ਮੇਅਰ ਸਦੀਕ ਖਾਨ ਨੂੰ ਵੀ ਜਾਨੋ ਮਾਰਨ ਦੀ ਧਮਕੀ ਦਾ ਮਾਮਲਾ ਸਾਹਮਣੇ ਆ ਚੁੱਕਾ ਹੈ।