ਦੱਖਣੀ ਵਾਈਕਾਟੋ ਵਿੱਚ ਇੱਕ ਪੇਂਡੂ ਸੜਕ ‘ਤੇ ਇੱਕ ਗੰਭੀਰ ਸਿੰਗਲ-ਵਾਹਨ ਹਾਦਸੇ ਦੇ ਬਾਅਦ ਇੱਕ ਵਿਅਕਤੀ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੂੰ ਸ਼ੁੱਕਰਵਾਰ ਰਾਤ ਕਰੀਬ 7.50 ਵਜੇ ਕਿਨਲੀਥ ਦੇ ਸਮਿਥ ਰੋਡ ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ। ਹਾਦਸੇ ਕਾਰਨ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਅਤੇ ਦੂਜੇ ਨੂੰ ਗੰਭੀਰ ਹਾਲਤ ‘ਚ ਹਸਪਤਾਲ ਲਿਜਾਇਆ ਗਿਆ ਸੀ। ਪੁਲਿਸ ਨੇ ਦੱਸਿਆ ਕਿ ਹਾਦਸੇ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ।
