ਆਕਲੈਂਡ ਦੇ ਉਪਨਗਰ ਓਤਾਹੁਹੂ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਹਾਦਸੇ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਤਿੰਨ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਦੱਸਿਆ ਕਿ ਗ੍ਰੇਟ ਸਾਊਥ ਰੋਡ ‘ਤੇ ਦੋ ਵਾਹਨਾਂ ਦੀ ਟੱਕਰ ਸ਼ਾਮ 7.40 ਵਜੇ ਦੇ ਕਰੀਬ ਹੋਈ ਸੀ। ਇੱਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਤਿੰਨ ਗੰਭੀਰ ਹਾਲਤ ਵਿੱਚ ਅਤੇ ਇੱਕ ਵਿਅਕਤੀ ਨੂੰ ਮੱਧਮ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ। ਪੁਲਿਸ ਨੇ ਕਿਹਾ ਕਿ ਫਿਲਹਾਲ ਹਾਦਸੇ ਦੇ ਹਾਲਾਤਾਂ ਦੀ ਜਾਂਚ ਜਾਰੀ ਹੈ।
