ਕੱਲ੍ਹ ਰਾਤ ਵਾਕਾਟਾਨੇ ਨੇੜੇ ਪੋਰੋਪੋਰੋ ਵਿੱਚ ਵਾਪਰੇ ਇੱਕ ਭਿਆਨਕ ਹਾਦਸੇ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ ਹਨ। ਐਮਰਜੈਂਸੀ ਸੇਵਾਵਾਂ ਨੂੰ ਰਾਤ 10 ਵਜੇ ਦੇ ਕਰੀਬ ਬਟਲਰ ਰੋਡ ਨੇੜੇ ਸਟੇਸ਼ਨ ਰੋਡ ‘ਤੇ ਇੱਕ ਵਾਹਨ ਦੇ ਹਾਦਸੇ ਲਈ ਬੁਲਾਇਆ ਗਿਆ ਸੀ। ਇੱਕ ਪੁਲਿਸ ਬੁਲਾਰੇ ਨੇ ਕਿਹਾ ਕਿ, “ਦੁੱਖ ਦੀ ਗੱਲ ਹੈ ਕਿ ਇੱਕ ਵਿਅਕਤੀ ਨੂੰ ਮੌਕੇ ‘ਤੇ ਮ੍ਰਿਤਕ ਪਾਇਆ ਗਿਆ ਸੀ। ਜਦਕਿ ਤਿੰਨ ਹੋਰ ਲੋਕਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ।” ਸੜਕ ਬੰਦ ਕਰ ਦਿੱਤੀ ਗਈ ਸੀ ਜਦਕਿ ਗੰਭੀਰ ਕਰੈਸ਼ ਯੂਨਿਟ ਨੇ ਸੀਨ ਦੀ ਜਾਂਚ ਕੀਤੀ ਸੀ।
