ਕਿਸਾਨਾਂ ਦੇ ਹੱਕ ‘ਚ ਵਿਰੋਧੀ ਧਿਰ ਦੇ ਆਗੂਆਂ ਦਾ ਜੰਤਰ-ਮੰਤਰ ਵਿਖੇ ਪ੍ਰਦਰਸ਼ਨ, ਰਾਹੁਲ ਗਾਂਧੀ ਸਮੇਤ ਕਈ ਵੱਡੇ ਆਗੂ ਸ਼ਾਮਿਲ

Opposition leaders join farmers

ਪਿਛਲੇ 8 ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਕਿਸਾਨ ਦਿੱਲੀ ਦੀਆ ਸਰਹੱਦਾਂ ‘ਤੇ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਇਸ ਸਮੇ ਸੰਸਦ ਦੇ ਵਾਂਗ ਜੰਤਰ ਮੰਤਰ ਵਿਖੇ ਇੱਕ ਕਿਸਾਨ ਸੰਸਦ ਵੀ ਚਲਾ ਰਹੇ ਹਨ। ਹੁਣ ਕਿਸਾਨਾਂ ਦੀ ਸੰਸਦ ਦਾ ਸਮਰਥਨ ਕਰਨ ਲਈ ਵਿਰੋਧੀ ਧਿਰ ਨੇ ਵੀ ਮੋਰਚਾ ਖੋਲ੍ਹਿਆ ਹੈ। ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਅੱਜ ਵਿਰੋਧੀ ਨੇਤਾਵਾਂ ਦਾ ਇੱਕ ਸਮੂਹ ਜੰਤਰ -ਮੰਤਰ ਵਿਖੇ ਪਹੁੰਚਿਆ ਹੈ। ਵਿਰੋਧੀ ਧਿਰ ਦੇ ਨੇਤਾਵਾਂ ਦੇ ਇਸ ਸਮੂਹ ਵਿੱਚ ਲੱਗਭਗ ਸਾਰੀਆਂ ਵਿਰੋਧੀ ਪਾਰਟੀਆਂ ਦੇ ਨੇਤਾ ਸ਼ਾਮਿਲ ਹਨ। ਰਾਹੁਲ ਗਾਂਧੀ ਸਮੇਤ ਵਿਰੋਧੀ ਪਾਰਟੀਆਂ ਦੇ ਨੇਤਾ ਜੰਤਰ -ਮੰਤਰ ‘ਤੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰ ਰਹੇ ਹਨ। ਵਿਰੋਧੀ ਪਾਰਟੀਆਂ ਦੇ ਇਸ ਪ੍ਰਦਰਸ਼ਨ ਵਿੱਚ ਕਾਂਗਰਸ, ਡੀਐਮਕੇ, ਐਨਸੀਪੀ, ਸ਼ਿਵ ਸੈਨਾ, ਸਮਾਜਵਾਦੀ ਪਾਰਟੀ, ਆਰਜੇਡੀ ਸਮੇਤ ਖੱਬੀਆਂ ਪਾਰਟੀਆਂ ਦੇ ਆਗੂ ਸ਼ਾਮਿਲ ਹਨ।

ਹਾਲਾਂਕਿ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ, ਬਸਪਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ‘ਆਪ’ ਇਸ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਨਹੀਂ ਲੈ ਰਹੀ। ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ, ਸੰਜੇ ਰਾਉਤ, ਮਨੋਜ ਝਾਅ, ਡੀਐਮਕੇ ਦੇ ਕੇਟੀ ਸ਼ਿਵਾ ਸਮੇਤ ਹੋਰ ਨੇਤਾ ਜੰਤਰ -ਮੰਤਰ ‘ਤੇ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਿਲ ਹਨ। ਵਿਰੋਧੀ ਧਿਰ ਦੇ ਸੰਸਦ ਮੈਂਬਰ ਜੰਤਰ -ਮੰਤਰ ‘ਤੇ ਕਿਸਾਨਾਂ ਦੇ ਸਮਰਥਨ’ ਚ ਪ੍ਰਦਰਸ਼ਨ ਕਰ ਰਹੇ ਹਨ। ਵਿਰੋਧੀ ਧਿਰ ਦੇ ਸੰਸਦ ਮੈਂਬਰ ਕਿਸਾਨ ਬਚਾਓ, ਭਾਰਤ ਬਚਾਓ (Save farmers, Save India) ਦੇ ਨਾਅਰੇ ਲਗਾ ਰਹੇ ਹਨ।

Leave a Reply

Your email address will not be published. Required fields are marked *