ਭਾਰਤ ਨਾਲ ਤਣਾਅ ਦੇ ਵਿਚਕਾਰ, ਪਾਕਿਸਤਾਨ ਦੇ ਲਾਹੌਰ ਵਿੱਚ ਇੱਕ ਵੱਡੇ ਧਮਾਕੇ ਦੀਆਂ ਖ਼ਬਰਾਂ ਹਨ। ਜੀਓ ਟੀਵੀ ਅਤੇ ਨਿਊਜ਼ ਏਜੰਸੀ ਰਾਇਟਰਜ਼ ਨੇ ਇੱਕ ਚਸ਼ਮਦੀਦ ਗਵਾਹ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਵੀਰਵਾਰ ਸਵੇਰੇ ਪਾਕਿਸਤਾਨ ਦੇ ਪੂਰਬੀ ਸ਼ਹਿਰ ਲਾਹੌਰ ਵਿੱਚ ਇੱਕ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਇੱਕ ਦਿਨ ਪਹਿਲਾਂ ਹੀ, ਭਾਰਤ ਨੇ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ ਸੀ, ਜਿਸ ਵਿੱਚ ਦਰਜਨਾਂ ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਜਿਸ ਕਾਰਨ ਦੋਵਾਂ ਦੇਸ਼ਾਂ ਵਿਚਕਾਰ ਪੂਰੀ ਤਰ੍ਹਾਂ ਜੰਗ ਹੋਣ ਦਾ ਖ਼ਤਰਾ ਹੈ। ਏਆਰਵਾਈ ਨਿਊਜ਼ ਦੇ ਅਨੁਸਾਰ, ਅੱਜ ਘੱਟੋ-ਘੱਟ ਤਿੰਨ ਧਮਾਕੇ ਸੁਣੇ ਗਏ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਧਮਾਕੇ ਦੀ ਆਵਾਜ਼ ਬਹੁਤ ਉੱਚੀ ਸੀ ਅਤੇ ਘੱਟੋ-ਘੱਟ ਤਿੰਨ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਇਹ ਧਮਾਕਾ ਗੁਲਮਰਗ ਇਲਾਕੇ ਵਿੱਚ ਹੋਇਆ ਅਤੇ ਫੌਜ ਦੇ ਰਿਹਾਇਸ਼ੀ ਕੰਪਲੈਕਸ ਇੱਥੋਂ ਨੇੜੇ ਹੀ ਹਨ। ਹਾਲਾਂਕਿ ਧਮਾਕੇ ਕਿਵੇਂ ਹੋਏ ਹਨ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।
