ਆਕਲੈਂਡ ਦੇ ਪਾਪਾਟੋਏਟੋਏ ਵਿੱਚ ਕੱਲ੍ਹ ਸ਼ਾਮ ਵਾਪਰੇ ਇੱਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਨੇ ਸ਼ਾਮ 6.00 ਵਜੇ ਦੇ ਕਰੀਬ ਗ੍ਰੇਟ ਸਾਊਥ ਰੋਡ ‘ਤੇ ਕਰੈਸ਼ (ਘਟਨਾ ) ਦਾ ਜਵਾਬ ਦਿੱਤਾ ਸੀ। ਰਿਪੋਰਟਾਂ ਅਨੁਸਾਰ ਹਾਦਸੇ ਮਗਰੋਂ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਫਿਲਹਾਲ ਗੰਭੀਰ ਕਰੈਸ਼ ਯੂਨਿਟ ਜਾਂਚ ਕਰ ਰਹੀ ਹੈ। ਹਾਲਾਂਕਿ ਇਸ ਹਾਦਸੇ ਨੂੰ ਲੈ ਕੇ ਅਜੇ ਜਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
