ਆਕਲੈਂਡ ‘ਚ ਪਾਕੁਰੰਗਾ ਅਪਾਰਟਮੈਂਟ ਬਲਾਕ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ‘ਚ ਇੱਕ ਵਿਅਕਤੀ ਜ਼ਖਮੀ ਹੋਇਆ ਹੈ ਜਿਸ ਦੀ ਹਾਲਤ ਗੰਭੀਰ ਹੈ। ਐਮਰਜੈਂਸੀ ਸੇਵਾਵਾਂ ਨੂੰ ਦੁਪਹਿਰ 12.45 ਵਜੇ ਦੇ ਕਰੀਬ ਗ੍ਰਾਸਵੇਜ਼ ਐਵੇਨਿਊ ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ। ਪੁਲਿਸ ਨੇ ਕਿਹਾ ਕਿ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਮਿਡਲਮੋਰ ਹਸਪਤਾਲ ਲਿਜਾਇਆ ਗਿਆ ਹੈ ਅਤੇ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਹੈ। ਫਾਇਰ ਅਤੇ ਐਮਰਜੈਂਸੀ ਅਮਲੇ ਨੇ ਤਿੰਨ ਮੰਜ਼ਿਲਾ ਇਮਾਰਤ ਦੀ ਉੱਪਰਲੀ ਮੰਜ਼ਿਲ ਤੋਂ ਇੱਕ ਵਿਅਕਤੀ ਨੂੰ ਬਚਾਇਆ, ਜਿੱਥੇ ਅੱਗ ਲੱਗੀ ਹੋਈ ਹੈ। FENZ ਨੇ ਕਿਹਾ ਕਿ ਲਗਭਗ 24 ਫਾਇਰਫਾਈਟਰ ਮੌਕੇ ‘ਤੇ ਸਨ। ਆਮ ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਲਈ ਅਪੀਲ ਕੀਤੀ ਗਈ ਹੈ।
