ਲਖੀਮਪੁਰ ਮਾਮਲਾ : ਕਿਸਾਨਾਂ ਨੇ ਪ੍ਰਿਯੰਕਾ ਗਾਂਧੀ ਸਣੇ ਪਹੁੰਚੇ ਆਗੂਆਂ ਨੂੰ ਸਟੇਜ਼ ‘ਤੇ ਆਉਣ ਦੀ ਨਹੀਂ ਦਿੱਤੀ ਇਜਾਜ਼ਤ

priyanka gandhi attends antim ardas

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਘਟਨਾ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਦੀ ਅੰਤਿਮ ਅਰਦਾਸ ਵਿੱਚ ਸ਼ਿਰਕਤ ਕੀਤੀ ਹੈ। ਲਖੀਮਪੁਰ ਘਟਨਾ ਵਿੱਚ ਜਾਨ ਗਵਾਉਣ ਵਾਲੇ ਚਾਰ ਕਿਸਾਨਾਂ ਅਤੇ ਪੱਤਰਕਾਰ ਰਮਨ ਕਸ਼ਯਪ ਦੀ ਅੱਜ ਟਿਕੁਨੀਆ ਵਿੱਚ ਅੰਤਿਮ ਅਰਦਾਸ ਹੋਈ ਹੈ। ਇਸ ਦੌਰਾਨ ਪ੍ਰਿਯੰਕਾ ਗਾਂਧੀ ਵਾਡਰਾ, ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ, ਯੂਪੀ ਕਾਂਗਰਸ ਦੇ ਮੁਖੀ ਅਜੈ ਕੁਮਾਰ ਲੱਲੂ ਲਖੀਮਪੁਰ ਖੀਰੀ ਦੇ ਟਿਕੁਨੀਆ ਪਹੁੰਚੇ ਸਨ।

ਇਸ ਦੇ ਨਾਲ ਹੀ ਅਕਾਲੀ ਦਲ ਤੋਂ ਮਨਜਿੰਦਰ ਸਿੰਘ ਸਿਰਸਾ ਵੀ ਇੱਥੇ ਪਹੁੰਚੇ ਸਨ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਆਗੂਆਂ ਦਾ ਧੰਨਵਾਦ ਕੀਤਾ ਪਰ ਉਨ੍ਹਾਂ ਨੂੰ ਮੰਚ ‘ਤੇ ਆਉਣ ਨਹੀਂ ਦਿੱਤਾ।

 

Likes:
0 0
Views:
14
Article Categories:
India News

Leave a Reply

Your email address will not be published. Required fields are marked *